ਮਾਨਸਾ (ਆਤਮਾ ਸਿੰਘ ਪਮਾਰ)
ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਸੀ ਪੀ ਆਈ ਦੀ 25 ਵੀਂ ਜ਼ਿਲ੍ਹਾ ਡੈਲੀਗੇਟ ਕਾਨਫਰੰਸ ਤਿੰਨ ਮੈਂਬਰੀ ਪ੍ਰਧਾਨਗੀ ਮੰਡਲ ਰੂਪ ਸਿੰਘ ਢਿੱਲੋਂ, ਸਾਧੂ ਸਿੰਘ ਰਾਮਾਨੰਦੀ ਤੇ ਅਰਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਸਫਲਤਾਪੂਰਵਕ ਸੰਪੰਨ ਹੋਈ। ਕਾਨਫਰੰਸ ਦੀ ਸ਼ੁਰੂਆਤ ’ਚ ਵਿਛੜੇ ਸਾਥੀਆਂ ਦੀ ਯਾਦ ਵਿੱਚ ਸ਼ੋਕ ਮਤਾ ਰੱਖ ਕੇ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਕਾਨਫਰੰਸ ਦਾ ਉਦਘਾਟਨ ਕਰਦਿਆ ਸੀ ਪੀ ਆਈ ਦੇ ਕੌਮੀ ਕੌਂਸਲ ਮੈਂਬਰ ਤੇ ਪੰਜਾਬ ਇਸਤਰੀ ਸਭਾ ਦੀ ਜਨਰਲ ਸਕੱਤਰ ਨਰਿੰਦਰ ਕੌਰ ਸੋਹਲ ਨੇ ਕਿਹਾ ਕਿ ਫਾਸ਼ੀਵਾਦੀ ਤਾਕਤਾਂ ਲੋਕਤੰਤਰੀ ਪ੍ਰਣਾਲੀ ਨੂੰ ਮਲੀਆਮੇਟ ਕਰਕੇ ਭਾਰਤੀ ਸੰਵਿਧਾਨ ਨੂੰ ਹਟਾ ਕੇ ਮਨੂੰ ਸਿਮਰਤੀ ਅਧਾਰਤ ਸਮਾਜ ਸਿਰਜਣ ਲਈ ਉਤਾਵਾਲੀਆਂ ਹਨ ਤੇ ਸੰਵਿਧਾਨਕ ਸੰਸਥਾਵਾਂ ’ਤੇ ਪੂਰੀ ਤਰ੍ਹਾਂ ਫਾਸ਼ੀਵਾਦੀ ਤਾਕਤਾਂ ਦਾ ਕਬਜ਼ਾ ਹੋ ਚੁੱਕਿਆ ਹੈ। ਉਹਨਾ ਕਿਹਾ ਕਿ ਬਿਹਾਰ ਚੋਣਾਂ ਨੇ ਦੱਸ ਦਿੱਤਾ ਹੈ ਕਿ ਚੋਣ ਕਮਿਸ਼ਨ ਪੂਰੀ ਤਰ੍ਹਾਂ ਭਾਜਪਾ ਦੇ ਇਸ਼ਾਰਿਆਂ ’ਤੇ ਕੰਮ ਕਰ ਰਿਹਾ ਹੈ। ਇਸੇ ਦੌਰਾਨ ਪਿਛਲੇ ਸਮੇਂ ਦੀਆਂ ਸਰਗਰਮੀਆਂ ਦੀ ਰਿਪੋਰਟ ਜ਼ਿਲ੍ਹਾ ਸਕੱਤਰ �ਿਸ਼ਨ ਚੌਹਾਨ ਨੇ ਪੇਸ਼ ਕੀਤੀ, ਜਿਸ ਨੂੰ ਹਾਊਸ ਨੇ ਬਹਿਸ ਉਪਰੰਤ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਕਾਨਫਰੰਸ ਨੂੰ ਸੰਬੋਧਨ ਕਰਦਿਆ ਸੀ ਪੀ ਆਈ ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਦੇਸ਼ ਦੇ ਸਾਰੇ ਆਰਥਕ ਵਸੀਲਿਆ ’ਤੇ ਕਾਬਜ਼ ਹੋਣਾ ਚਾਹੁੰਦੇ ਹਨ ਤੇ ਮੋਦੀ ਹਕੂਮਤ ਲਗਾਤਾਰ ਦੇਸ਼ ਦੇ ਖਣਿਜ ਪਦਾਰਥਾਂ, ਕੁਦਰਤੀ ਸੋਮਿਆਂ ਤੇ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣ ਲਈ ਨੀਤੀਆਂ ਘੜ ਰਹੀ ਹੈ। ਚਾਰ ਲੇਬਰ ਕੋਡਾਂ ਨੂੰ ਮੋਦੀ ਸਰਕਾਰ ਵੱਲੋਂ ਪਿਛਲੀ 21 ਨਵੰਬਰ ਨੂੰ ਨੋਟੀਫਾਈ ਕਰਕੇ ਮਜ਼ਦੂਰਾਂ ਨੂੰ ਬੰਧੂਆ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। ਇਸ ਮੌਕੇ �ਿਸ਼ਨ ਚੌਹਾਨ ਨੇ 37 ਮੈਂਬਰੀ ਜ਼ਿਲ੍ਹਾ ਕੌਂਸਲ ਦਾ ਪੈਨਲ ਹਾਊਸ ’ਚ ਰੱਖਿਆ, ਜਿਸ ਨੂੰ ਹਾਊਸ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।ਨਵੀਂ ਚੁਣੀ ਜ਼ਿਲ੍ਹਾ ਕੌਂਸਲ ਨੇ ਸਰਬਸੰਮਤੀ ਨਾਲ �ਿਸਨ ਚੌਹਾਨ ਨੂੰ ਜ਼ਿਲ੍ਹਾ ਸਕੱਤਰ, ਐਡਵੋਕੇਟ ਕੁਲਵਿੰਦਰ ਉਡਤ ਤੇ ਵੇਦ ਪ੍ਰਕਾਸ਼ ਨੂੰ ਜਿਲ੍ਹਾ ਸਹਾਇਕ ਸਕੱਤਰ ਚੁਣ ਲਿਆ। ਇਸ ਮੌਕੇ ਸੀਤਾ ਰਾਮ ਗੋਬਿੰਦਪੁਰਾ, ਮਲਕੀਤ ਮੰਦਰਾਂ, ਜਗਸੀਰ ਸਿੰਘ ਰਾਏਕੇ, ਰਤਨ ਭੋਲਾ, ਦਲਜੀਤ ਸਿੰਘ ਮਾਨਸ਼ਾਹੀਆ, ਬਲਦੇਵ ਸਿੰਘ ਬਾਜੇਵਾਲਾ, ਗੁਰਪਿਆਰ ਸਿੰਘ ਫੱਤਾ, ਪੂਰਨ ਸਿੰਘ ਸਰਦੂਲਗੜ੍ਹ, ਬੂਟਾ ਸਿੰਘ ਬਰਨਾਲਾ, ਮਨਪ੍ਰੀਤ ਸਿੰਘ ਫਰੀਦਕੇ, ਗੋਰਾ ਸਿੰਘ ਟਾਹਲੀਆ, ਕਰਨੈਲ ਸਿੰਘ ਦਾਤੇਵਾਸ, ਮਲਕੀਤ ਸਿੰਘ ਬਖਸ਼ੀਵਾਲਾ, ਜਗਤਾਰ ਕਾਲਾ, ਚਿਮਨ ਲਾਲ ਕਾਕਾ, ਹਰਕੇਸ਼ ਮੰਡੇਰ, ਹਰਪਾਲ ਬੱਪੀਆਣਾ, ਗੁਰਦਿਆਲ ਦਲੇਲ ਸਿੰਘ ਵਾਲਾ, ਗੁਰਦੇਵ ਸਿੰਘ ਦਲੇਲ ਸਿੰਘ ਵਾਲਾ ਆਦਿ ਨੇ ਵੀ ਵਿਚਾਰ ਸਾਂਝੇ ਕੀਤੇ। ਕਾਨਫਰੰਸ ਦੇ ਅਖੀਰ ਵਿੱਚ ਪ੍ਰਧਾਨਗੀ ਮੰਡਲ ਵੱਲੋਂ ਰੂਪ ਸਿੰਘ ਢਿੱਲੋਂ ਨੇ ਸਮੁੱਚੇ ਹਾਜ਼ਰੀਨ ਦਾ ਧੰਨਵਾਦ ਕੀਤਾ।





