ਮੋਦੀ ਵੱਲੋਂ ਵਿਸ਼ੇਸ਼ ਸਿੱਕਾ ਤੇ ਯਾਦਗਾਰੀ ਡਾਕ ਟਿਕਟ ਜਾਰੀ

0
58

ਕੁਰੂਕਸ਼ੇਤਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਮੰਗਲਵਾਰ ਨੂੰ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ ਡਾਕ ਟਿਕਟ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਸੱਚ, ਨਿਆਂ, ਵਿਸ਼ਵਾਸ ਦੀ ਰੱਖਿਆ ਨੂੰ ਆਪਣਾ ਧਰਮ ਮੰਨਿਆ ਤੇ ਇਸ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਮੋਦੀ ਹਰਿਆਣਾ ਦੇ ਕੁਰੂਕਸ਼ੇਤਰ ਪੁੱਜੇ ਜਿਥੇ ਉਨ੍ਹਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਵਸ ਦੀ ਯਾਦ ਵਿਚ ਇਕ ਵਿਸ਼ੇਸ਼ ਸਮਾਗਮ ਵਿਚ ਹਿੱਸਾ ਲਿਆ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਸਨ। ਉਨ੍ਹਾਂ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ।