ਚੰਡੀਗੜ੍ਹ (ਗੁਰਜੀਤ ਬਿੱਲਾ/�ਿਸ਼ਨ ਗਰਗ)
ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਪੰਜਾਬੀ ਦੀ ਜਾਨ, ਸੁਰੱਖਿਆ ਜਾਂ ਮਾਣ-ਸਨਮਾਨ ’ਤੇ ਕਿਸੇ ਵੀ ਹਮਲੇ ਨੂੰ ਬਰਦਾਸ਼ਤ ਨਹੀਂ ਕਰੇਗੀ। ਕੁਝ ਦਿਨ ਪਹਿਲਾਂ ਗੈਂਗਸਟਰ ਨੇ ਆਰ ਐੱਸ ਐੱਸ ਨੇਤਾ ਦੇ ਪੁੱਤਰ ਨਵੀਨ ਅਰੋੜਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਨੂੰ ਕਾਤਲਾਂ ਨੂੰ ਹਰ ਕੀਮਤ ’ਤੇ ਗਿ੍ਰਫ਼ਤਾਰ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ।ਉਨ੍ਹਾ ਕਿਹਾਅੱਜ ਸਿਰਫ਼ ਪੰਜ ਦਿਨਾਂ ਦੇ ਅੰਦਰ ਸਾਡੀ ਬਹਾਦਰ ਪੰਜਾਬ ਪੁਲਸ ਨੇ ਮੁੱਖ ਦੋਸ਼ੀ ਗੈਂਗਸਟਰ ਬਾਦਲ ਨੂੰ ਮੁਕਾਬਲੇ ਵਿੱਚ ਮਾਰ ਦਿੱਤਾ ਹੈ।ਧਾਲੀਵਾਲ ਨੇ ਕਿਹਾ ਕਿ ਇਹ ਤੇਜ਼ ਕਾਰਵਾਈ ਮਾਨ ਸਰਕਾਰ ਦੀ ਗੈਂਗਸਟਰਵਾਦ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਨੂੰ ਦਰਸਾਉਦੀ ਹੈ।
‘ਆਪ’ ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਪੁਲਸ ਕਿਸੇ ਵੀ ਅਜਿਹੇ ਵਿਅਕਤੀ ਨੂੰ ਸਿਰ ਨਹੀਂ ਚੁੱਕਣ ਦੇਵੇਗੀ, ਜਿਹੜਾ ਕੋਈ ਗੈਰ-ਕਾਨੂੰਨੀ ਕੰਮ ਕਰਦਾ ਹੈ ਜਾਂ ਫਿਰ ਲੋਕਾਂ ਦੀ ਸੁਰੱਖਿਆ ਲਈ ਖ਼ਤਰਾ ਬਣਦਾ ਹੈ।




