ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ

0
33

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 28 ਨਵੰਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 28 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11.30 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਸੱਦੀ ਗਈ ਹੈ। ਮੰਤਰੀ ਮੰਡਲ ਦੀ ਮੀਟਿੰਗ ਬਾਰੇ ਸੂਬਾ ਸਰਕਾਰ ਨੇ ਹਾਲੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਹੈ।

ਮੋਗਾ ਦਾ ਮੇਅਰ ਮੁਅੱਤਲ
ਮੋਗਾ (ਇਕਬਾਲ ਸਿੰਘ ਖਹਿਰਾ)-ਆਪ ਪੰਜਾਬ ਨੇ ਮੋਗਾ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਨੂੰ ਕਥਿਤ ਤੌਰ ’ਤੇ ਨਸ਼ਾ ਤਸਕਰਾਂ ਨਾਲ ਸੰਬੰਧ ਰੱਖਣ ਤੇ ਭਿ੍ਰਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਚਾਨੀ ਕੋਲੋਂ ਐੱਮ.ਐੱਲ.ਏ. ਵੱਲੋਂ ਅਚਾਨਕ ਅਸਤੀਫ਼ਾ ਲੈ ਲਿਆ ਗਿਆ ਸੀ। ਬਲਜੀਤ ਸਿੰਘ ਚਾਨੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਪਹਿਲੇ ਮੇਅਰ ਬਣੇ ਸੀ।