ਚੰਡੀਗੜ੍ਹ : ਹੜਤਾਲ ’ਚ ਸ਼ਾਮਲ ਕੱਚੇ ਮੁਲਾਜ਼ਮਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗ ਨੇ ਮੁਲਾਜ਼ਮਾਂ ਨੂੰ ਇਹ ਜਾਣਕਾਰੀ ਭੇਜੀ ਈ-ਮੇਲ ਵਿੱਚ ਦਿੱਤੀ। ਜਦ ਕਿ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ ਕੰਮ ’ਤੇ ਵਾਪਸ ਆਉਣ ਲਈ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਲੱਗਭੱਗ 9000 ਮੁਲਾਜ਼ਮ ਇਸ ਸਮੇਂ ਆਰਜ਼ੀ ਤੌਰ ’ਤੇ ਕੰਮ ਕਰ ਰਹੇ ਹਨ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹਨ। ਜ਼ਿਕਰਯੋਗ ਹੈ ਕਿ ਕੁਝ ਮੁਲਾਜ਼ਮਾਂ ਨੇ ਕੱਲ੍ਹ ਆਪਣੇ ਉੱਪਰ ਪੈਟਰੋਲ ਪਾ ਕੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਬਾਅਦ ਸਰਕਾਰ ਨੇ ਸਖ਼ਤੀ ਦਿਖਾਈ ਹੈ।




