44920 ਕਿਲੋਮੀਟਰ ਲੰਮੀਆਂ ਸੜਕਾਂ ਦੀ ਉਸਾਰੀ ਕੀਤੀ ਜਾਵੇਗੀ

0
30

ਚੰਡੀਗੜ੍ਹ : ਪੰਜਾਬ ਵਿੱਚ 44920 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਇਸ ’ਤੇ 16209 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19373 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਦਾ ਕੰਮ ਅਕਤੂਬਰ ਮਹੀਨੇ ਵਿੱਚ ਸ਼ੁਰੂ ਕਰ ਦਿੱਤਾ ਸੀ, ਜਦੋਂ ਕਿ 25547 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੜਕਾਂ ਦੀ ਉਸਾਰੀ ਕਰਨ ਵਾਲੇ ਠੇਕੇਦਾਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਸੜਕ ਦੀ ਉਸਾਰੀ ਵਿੱਚ ਮਟੀਰੀਅਲ ਦੀ ਸਹੀ ਵਰਤੋਂ ਕਰਨ, ਜੇਕਰ ਕਿਸੇ ਵੱਲੋਂ ਮਟੀਰੀਅਲ ਸਹੀ ਨਾ ਵਰਤਿਆ ਗਿਆ ਤਾਂ ਉਸ ਦਾ ਟੈਂਡਰ ਰੱਦ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸੂਬੇ ਵਿੱਚ ਮਾੜੇ ਅਨਸਰਾਂ ਨਾਲ ਸਖਤੀ ਨਾਲ ਪੇਸ਼ ਆਉਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਗੋਲੀਬਾਰੀ ਕਰਕੇ ਸੂਬੇ ਦੀ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ, ਸੂਬੇ ਦੇ ਲੋਕਾਂ ਨੂੰ ਮਾਰਨ ਵਾਲਿਆਂ ਨੂੰ ਆਪਣੀ ਮਾਂ ਕੋਲ ਘਰ ਵਾਪਸ ਨਹੀਂ ਜਾਣ ਦਿੱਤਾ ਜਾਵੇਗਾ।