ਬਿਜਲੀ ਮੁਲਾਜ਼ਮਾਂ ਵੱਲੋਂ ਇੰਜੀਨੀਅਰਾਂ ਤੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ

0
17

ਲੁਧਿਆਣਾ : ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਪੀ ਐੱਸ ਈ ਬੀ ਇੰਪਲਾਈਜ਼ ਜਾਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ (ਸੰਬੰਧਤ ਏਟਕ), ਪੈਨਸ਼ਨਰ ਵੱੈਲਫੇਅਰ ਫੈਡਰੇਸ਼ਨ (ਪਹਿਲਵਾਨ) ਦੇ ਸੱਦੇ ’ਤੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਹੋਈ ਮੀਟਿੰਗ ਵਿੱਚ ਪੀ ਐੱਸ ਈ ਬੀ ਇੰਜੀਨੀਅਰਜ਼ ਐਸੋਸੀਏਸ਼ਨ, ਕੁਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ, ਟੀ ਐੱਸ ਯੂ (ਭੰਗਲ), ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਆਦਿ ਜਥੇਬੰਦੀਆਂ ਦੇ ਸੂਬਾ ਆਗੂਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਅਦਾਰਿਆਂ ਨੂੰ ਕਿਲੋਮੀਟਰ ਸਕੀਮ ਅਧੀਨ ਲਿਆ ਕੇ ਨਿੱਜੀ ਹੱਥਾਂ ਵਿੱਚ ਦੇਣ ਦੇ ਪੰਜਾਬ ਸਰਕਾਰ ਦੇ ਘਟੀਆ ਮਨਸੂਬਿਆਂ ਖਿਲਾਫ਼ ਸੰਘਰਸ਼ ਕਰ ਰਹੇ ਟਰਾਂਸਪੋਰਟ ਕਾਮਿਆਂ ਉਪਰ ਪੰਜਾਬ ਪੁਲਸ ਵੱਲੋਂ ਕੀਤੇ ਵਹਿਸ਼ੀ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਗਿ੍ਰਫ਼ਤਾਰ ਕੀਤੇ ਸਾਰੇ ਕਾਮਿਆਂ ਨੂੰ ਤੁਰੰਤ ਰਿਹਾਅ ਕਰਨ ਦੀ ਜ਼ੋਰਦਾਰ ਮੰਗ ਕੀਤੀ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਬਿਜਲੀ ਸੋਧ ਬਿੱਲ 2025 ਦੇ ਘਾਤਕ ਖਰੜੇ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ’ਤੇ 8 ਦਸੰਬਰ ਨੂੰ ਪਾਵਰਕਾਮ ਦੇ ਸਬ-ਡਵੀਜ਼ਨ ਦਫਤਰਾਂ ਵਿੱਚ ਬਿਜਲੀ ਸੋਧ ਬਿੱਲ 2025 ਦੇ ਖਰੜੇ ਦੀਆਂ ਕਾਪੀਆਂ ਫੂਕਣ ਦੇ ਸੰਘਰਸ਼ ਦੀ ਡਟਵੀਂ ਹਮਾਇਤ ਕਰਦੇ ਹੋਏ ਆਪਸੀ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇਸ ਸੰਘਰਸ਼ ਵਿੱਚ ਵਧ-ਚੜ੍ਹ ਕੇ ਸਾਂਝੇ ਤੌਰ ’ਤੇ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸੇ ਤਰ੍ਹਾਂ 2 ਦਸੰਬਰ ਦੀ ਪੀ ਐੱਸ ਈ ਬੀ ਇੰਜੀਨੀਅਰ ਐਸੋਸੀਏਸ਼ਨ ਦੇ ਸੱਦੇ ’ਤੇ ਪਟਿਆਲਾ ਵਿੱਚ ਰੱਖੀ ਰੋਸ ਮੀਟਿੰਗ ਅਤੇ ਇਸੇ ਦਿਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਹਿ ਕੀਤੀਆਂ ਜ਼ਿਲ੍ਹਾ ਮੀਟਿੰਗਾਂ ਵਿੱਚ ਵੀ ਸਾਂਝੇ ਥੜੇ੍ਹ ਦੀ ਲੀਡਰਸ਼ਿਪ ਸ਼ਾਮਲ ਹੋਵੇਗੀ।
ਆਗੂਆਂ ਕਿਹਾ ਕਿ ਕੇਂਦਰ ਸਰਕਾਰ ਨੇ 4 ਲੇਬਰ ਕੋਡ ਲਾਗੂ ਕਰਕੇ ਸਮੁੱਚੇ ਦੇਸ਼ ਦੇ ਮਜ਼ਦੂਰ/ਮੁਲਾਜ਼ਮ ਵਰਗ ਦੇ ਟ੍ਰੇਡ ਯੂਨੀਅਨ ਅਧਿਕਾਰਾਂ ਉਪਰ ਸਿੱਧਾ ਹਮਲਾ ਕੀਤਾ ਹੈ, ਜਿਸ ਦਾ ਸਾਂਝੇ ਤੌਰ ’ਤੇ ਵਿਰੋਧ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਦੇ ਫ਼ੈਸਲੇ ਖਿਲਾਫ ਵੀ ਇਕਜੁੱਟਤਾ ਨਾਲ ਬਝਵੀਂ ਸਾਂਝੀ ਲੜਾਈ ਲੜਨ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਗੰਡੀਵਿੰਡ, ਬਲਦੇਵ ਸਿੰਘ ਮੰਢਾਲੀ, ਹਰਪਾਲ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਬਲਜੀਤ ਸਿੰਘ ਮੋਦਲਾ, ਇੰਜੀ. ਜਗਦੀਪ ਸਿੰਘ ਗਰਚਾ, ਦਰਸ਼ਨ ਸਿੰਘ, ਕੌਰ ਸਿੰਘ ਸੋਹੀ, ਦੇਵਿੰਦਰ ਸਿੰਘ ਪਿਸੋਰ, ਜਸਵੀਰ ਸਿੰਘ ਆਂਡਲੂ, ਰਣਜੀਤ ਸਿੰਘ ਢਿੱਲੋਂ, ਤੇਜਿੰਦਰ ਸਿੰਘ ਸੇਖੋਂ, ਰਾਧੇ ਸ਼ਿਆਮ, ਗੁਰਤੇਜ ਸਿੰਘ ਪੱਖੋ, ਰਘਬੀਰ ਸਿੰਘ, ਸੁਖਵਿੰਦਰ ਸਿੰਘ ਚਾਹਲ, ਰਸ਼ਪਾਲ ਸਿੰਘ ਪਾਲੀ, ਇੰਜ. ਹਰਮਨਦੀਪ, ਅਮਰੀਕ ਸਿੰਘ ਮਸੀਤਾਂ, �ਿਸ਼ਨ ਸਿੰਘ ਔਲਖ, ਜਸਵਿੰਦਰ ਸਿੰਘ, ਬਲਿਹਾਰ ਸਿੰਘ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂ, ਚਮਕੌਰ ਸਿੰਘ ਬੀਰਮੀ, ਕੇਵਲ ਸਿੰਘ ਬਨਵੈਤ ਤੇ ਬਲਵਿੰਦਰ ਸੈਣੀ ਆਦਿ ਆਗੂ ਸ਼ਾਮਲ ਹੋਏ।