ਭਾਜਪਾ ਨੇ ਪੰਜਾਬ ਨੂੰ ਬਦਨਾਮ ਕੀਤਾ : ਧਾਲੀਵਾਲ

0
48

ਚੰਡੀਗੜ੍ਹ (ਗੁਰਜੀਤ ਬਿੱਲਾ/
�ਿਸ਼ਨ ਗਰਗ)
ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੇਂਦਰ ਸਰਕਾਰ ਤੇ ਹੁਣ ਦਿੱਲੀ ਸਰਕਾਰ ਵੀ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਉਨ੍ਹਾਂ ਨੂੰ ਬਦਨਾਮ ਕਰਦੀ ਆ ਰਹੀ ਹੈ, ਪਰ ਹੁਣ ਇਨ੍ਹਾਂ ਦੋਵਾਂ ਸਰਕਾਰਾਂ ਦਾ ਸੱਚ ਸਭ ਦੇ ਸਾਹਮਣੇ ਆ ਗਿਆ ਹੈ।ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਸੋਮਵਾਰ ਲੋਕ ਸਭਾ ਵਿੱਚ ਕੇਂਦਰੀ ਵਾਤਾਵਰਣ ਮੰਤਰੀ ਭੁਪਿੰਦਰ ਯਾਦਵ ਵੱਲੋਂ ਪੇਸ਼ ਕੀਤੇ ਗਏ ਅੰਕੜਿਆਂ ਨੇ ਸਭ ਸਾਫ਼ ਕਰ ਦਿੱਤਾ ਹੈ। ਕੇਂਦਰੀ ਮੰਤਰੀ ਨੇ ਖੁਦ ਸਦਨ ਵਿੱਚ ਦੱਸਿਆ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 90 ਫੀਸਦੀ ਤੱਕ ਦੀ ਕਮੀ ਆਈ ਹੈ। ਇਹ ਬਿਆਨ ਸਾਬਤ ਕਰਦਾ ਹੈ ਕਿ ਭਾਜਪਾ ਅਤੇ ਦਿੱਲੀ ਸਰਕਾਰ ਹੁਣ ਤੱਕ ਜਿਸ ਤਰ੍ਹਾਂ ਦਿੱਲੀ ਦੇ ਪ੍ਰਦੂਸ਼ਣ ਲਈ ਸਿਰਫ਼ ਪੰਜਾਬ ਨੂੰ ਜ਼ਿੰਮੇਵਾਰ ਠਹਿਰਾ ਕੇ ਰੌਲਾ ਪਾ ਰਹੀਆਂ ਸਨ, ਉਹ ਪੂਰੀ ਤਰ੍ਹਾਂ ਝੂਠ ਅਤੇ ਸਿਆਸਤ ਤੋਂ ਪ੍ਰੇਰਿਤ ਸੀ।
ਉਹਨਾ ਕਿਹਾ ਕਿ ਸੱਚਾਈ ਇਹ ਹੈ ਕਿ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਦਾ ਮੁੱਖ ਕਾਰਨ ਉੱਥੋਂ ਦਾ ਆਪਣਾ ਇੰਡਸਟਰੀਅਲ ਵੇਸਟ ਹੈ। ਉਨ੍ਹਾ ਕਿਹਾ ਕਿ ਵਾਤਾਵਰਣ ’ਤੇ ਕੰਮ ਕਰਨ ਵਾਲੀ ਪ੍ਰਤਿਸ਼ਠਿਤ ਸੰਸਥਾ ਸੀ ਐੱਸ ਈ (ਸੈਂਟਰ ਫਾਰ ਸਾਇੰਸ ਐਂਡ ਐਨਵਾਇਰਨਮੈਂਟ) ਨੇ ਵੀ ਆਪਣੀ ਰਿਪੋਰਟ ਵਿੱਚ ਸਪੱਸ਼ਟ ਕੀਤਾ ਹੈ ਕਿ ਦਿੱਲੀ ਦੇ ਪ੍ਰਦੂਸ਼ਣ ਦਾ ਅਸਲ ਕਾਰਨ ਉੱਥੋਂ ਦਾ ਇੰਡਸਟਰੀਅਲ ਵੇਸਟ ਅਤੇ ਕੂੜੇ ਦੇ ਪਹਾੜਾਂ ਵਿੱਚ ਲੱਗਣ ਵਾਲੀ ਅੱਗ ਤੋਂ ਉੱਠਣ ਵਾਲਾ ਧੂੰਆਂ ਹੈ।