ਸਰਕਾਰ ਵੱਲੋਂ ‘ਵੀਰ ਬਾਲ ਦਿਵਸ’ ਸਮਾਗਮ ਸਿੱਖ ਪ੍ਰੰਪਰਾਵਾਂ ਵਿਰੁੱਧ : ਧਾਮੀ

0
30

ਅੰਮਿ੍ਰਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 12 ਦਸੰਬਰ ਨੂੰ ਲੁਧਿਆਣਾ ਵਿਖੇ ਆਯੋਜਤ ਕੀਤੇ ਜਾ ਰਹੇ ਰਾਜ ਪੱਧਰੀ ‘ਵੀਰ ਬਾਲ ਦਿਵਸ’ ਪ੍ਰੋਗਰਾਮ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਵਿਰੁੱਧ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸਿਧਾਂਤਾਂ, ਰਵਾਇਤਾਂ, ਪਰੰਪਰਾਵਾਂ ਅਤੇ ਕਦਰਾਂ-ਕੀਮਤਾਂ ਦੇ ਵਿਰੁੱਧ ਕੋਈ ਵੀ ਕਾਰਵਾਈ ਸਿੱਖ ਮਾਨਸਿਕਤਾ ਨੂੰ ਸੱਟ ਮਾਰਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀਰ ਬਾਲ ਦਿਵਸ ਸੰਬੰਧੀ ਕੀਤੇ ਨਿਰਦੇਸ਼ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੀ ਪਵਿੱਤਰਤਾ ਨੂੰ ਠੇਸ ਪਹੁੰਚਾਉਣ ਵਾਲੇ ਹਨ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ ਵੀਰ ਬਾਲ ਦਿਵਸ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਦੇ ਵਿਰੁੱਧ ਹੈ।