21.1 C
Jalandhar
Friday, April 19, 2024
spot_img

ਛੇ ਮਹੀਨਿਆਂ ‘ਚ ਹੀ ‘ਆਪ’ ਨੇ ਪੂਰੇ ਕੀਤੇ ਵੱਡੇ ਚੋਣ ਵਾਅਦੇ : ਕੰਗ

ਚੰਡੀਗੜ੍ਹ (ਗੁਰਜੀਤ ਬਿੱਲਾ) -ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ ਪੰਜਾਬ ਦੀ ਜਨਤਾ ਸਾਹਮਣੇ ਆਪਣੀ ਸਰਕਾਰ ਦੇ ਛੇ ਮਹੀਨਿਆਂ ਦਾ ਪ੍ਰਭਾਵਸ਼ਾਲੀ ਰਿਪੋਰਟ ਕਾਰਡ ਪੇਸ਼ ਕੀਤਾ | ਪਾਰਟੀ ਮੁੱਖ ਦਫ਼ਤਰ ਤੋਂ ਪ੍ਰੱੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ 6 ਮਹੀਨਿਆਂ ਦੀਆਂ ਵੱਡੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ, ਜੋ ਸਿਰਫ ਜਨਤਾ ਨੂੰ ਗੁੰਮਰਾਹ ਕਰਕੇ ਟੈਕਸਦਾਤਾਵਾਂ ਦੇ ਪੈਸੇ ਨਾਲ ਆਪਣੇ ਖਜ਼ਾਨੇ ਭਰਦੀਆਂ ਸਨ, ਉਨ੍ਹਾਂ ਦੇ ਉਲਟ ਆਪ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਜ਼ਮੀਨ ਪੱਧਰ ‘ਤੇ ਕੰਮ ਸ਼ੁਰੂ ਕਰ ਦਿੱਤਾ ਸੀ | ਇਸ ਮੌਕੇ ਮਲਵਿੰਦਰ ਕੰਗ ਨਾਲ ਪਾਰਟੀ ਦੇ ਬੁਲਾਰੇ ਜਗਤਾਰ ਸੰਘੇੜਾ ਅਤੇ ਗੋਵਿੰਦਰ ਮਿੱਤਲ ਵੀ ਮੌਜੂਦ ਸਨ |
ਉਨ੍ਹਾ ਕਾਂਗਰਸ ਅਤੇ ਅਕਾਲੀ ਦਲ ਨੂੰ ਚੁਣੌਤੀ ਦਿੰਦਿਆਂ ਕਿ ਉਹ ਆਪਣੀਆਂ ਸਰਕਾਰਾਂ ਦੇ ਪਹਿਲੇ ਛੇ ਮਹੀਨੇ ‘ਚ ਕੀਤੇ ਕੰਮਾਂ ਦਾ ਵੇਰਵਾ ਦੇਣ | ਉਹਨਾ ਕਿਹਾ, ‘ਮੈਂ ਕਾਂਗਰਸੀ ਨੇਤਾ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀਆਂ ਸਰਕਾਰਾਂ ਬਣਾਉਣ ਦੇ ਛੇ ਮਹੀਨਿਆਂ ਅੰਦਰ ਕੀਤੇ ਗਏ ਕਿਸੇ ਵੀ ਵੱਡੇ ਕੰਮ ਦਾ ਵੇਰਵਾ ਦੇਣ ਦੀ ਚੁਣੌਤੀ ਦਿੰਦਾ ਹਾਂ | ਉਨ੍ਹਾਂ ਸਿਰਫ ਲੋਕਾਂ ਨੂੰ ਲੁੱਟਿਆ ਅਤੇ ਹੁਣ ‘ਆਪ’ ਦੇ ਸਾਫ-ਸੁਥਰੇ ਕੰਮਾਂ ਤੋਂ ਇਹ ਲੋਕ ਏਨੇ ਨਿਰਾਸ਼ ਹਨ ਕਿ ਬੇਬੁਨਿਆਦ ਦੋਸ਼ ਲਾਉਂਦੇ ਰਹਿੰਦੇ ਹਨ |’ ਆਪ ਸਰਕਾਰ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ 20,000 ਨੌਕਰੀਆਂ ਦਿੱਤੀਆਂ ਹਨ ਅਤੇ 9000 ਠੇਕਾ ਮੁਲਾਜ਼ਮਾਂ ਨੂੰ ਪੱਕੇ ਕੀਤਾ ਹੈ | ਉਨ੍ਹਾ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਪੰਜਾਬ ਦੀ ਸਮੁੱਚੀ ਆਰਥਿਕਤਾ ਖੇਤੀ ‘ਤੇ ਨਿਰਭਰ ਹੈ, ਇਸ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਇਸ ਖੇਤਰ ‘ਚ ਸੁਧਾਰ ਲਿਆਉਣ ਵਿੱਚ ਅਸਫਲ ਰਹੀਆਂ, ਪਰ ਮਾਨ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੂੰਗੀ ਦੀ ਫ਼ਸਲ ‘ਤੇ ਐੱਮ ਐੱਸ ਪੀ ਦਿੱਤਾ | ਪੰਜਾਬ ਦੇ ਪਾਣੀ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਦਾ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ |
ਪਹਿਲਾਂ ਕਿਸਾਨਾਂ ਤੋਂ ਲੋਡ ਵਧਾਉਣ ਲਈ 5000 ਰੁਪਏ ਵਸੂਲੇ ਜਾਂਦੇ ਸਨ, ਪਰ ਮਾਨ ਸਰਕਾਰ ਨੇ ਕਿਸਾਨਾਂ ਨੂੰ ਆਰਥਕ ਰਾਹਤ ਦੇਣ ਲਈ ਇਹ ਰਾਸ਼ੀ ਘਟਾ ਕੇ 2500 ਰੁਪਏ ਕਰਨ ਦਾ ਫੈਸਲਾ ਕੀਤਾ, ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ | ਸਰਕਾਰ ਪੰਜਾਬੀਆਂ ਨੂੰ 600 ਮੁਫਤ ਬਿਜਲੀ ਯੂਨਿਟ ਦੇ ਰਹੀ ਹੈ ਅਤੇ ਲੱਗਭੱਗ 80 ਫੀਸਦੀ ਲੋਕਾਂ ਨੂੰ ਹੁਣ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ |
ਇਸੇ ਤਰ੍ਹਾਂ ਪੰਜਾਬ ਰੋਡਵੇਜ ਹਮੇਸਾ ਘਾਟੇ ਵਿੱਚ ਹੀ ਰਹੀ, ਕਿਉਂਕਿ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਅਹਿਮੀਅਤ ਦਿੱਤੀ ਜਾਂਦੀ ਸੀ ਅਤੇ ਪੰਜਾਬ ਰੋਡਵੇਜ ਨੂੰ ਅਣਦੇਖਿਆ ਕੀਤਾ ਜਾਂਦਾ ਰਿਹਾ ਹੈ | ਸੂਬੇ ਅੰਦਰ ਖੇਡਾਂ ਦਾ ਮਾਹੌਲ ਸਿਰਜਣ ਲਈ ਸੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਬਲਾਕ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਮੁਕਾਬਲੇ ਚੱਲ ਰਹੇ ਹਨ | ਅਕਾਲੀ ਦਲ ‘ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਬਾਦਲ ਸਰਕਾਰ ‘ਚ ਕਬੱਡੀ ਟੂਰਨਾਮੈਂਟ ਵੀ ਕਰਵਾਏ ਗਏ, ਪਰ ਉੱਥੇ ਵੱਡੇ ਕਲਾਕਾਰਾਂ ‘ਤੇ ਪੈਸਾ ਖਰਚਿਆ ਗਿਆ ਅਤੇ ਖਿਡਾਰੀਆਂ ਨੂੰ ਅਹਿਮੀਅਤ ਨਹੀਂ ਦਿੱਤੀ ਗਈ | ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਭਿ੍ਸ਼ਟਾਚਾਰ ਦਾ ਬੋਲਬਾਲਾ ਰਿਹਾ ਅਤੇ ਪੰਜਾਬ ਸਿਰ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਗਿਆ | ਜਦੋਂ ਸੂਬਾ ਵਿੱਤੀ ਸੰਕਟ ਨਾਲ ਜੂਝ ਰਿਹਾ ਸੀ ਤਾਂ ਬਾਦਲਾਂ ਦੇ ਸੁਖਵਿਲਾਸ ਹੋਟਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਨੂੰ ਵਿਦੇਸ਼ੀ ਪੱਥਰਾਂ ਨਾਲ ਸਜਾਇਆ ਜਾ ਰਿਹਾ ਸੀ | ਕੰਗ ਨੇ ਕਿਹਾ ਕਿ ਆਪ ਸਰਕਾਰ ਨੇ 10000 ਏਕੜ ਤੋਂ ਵੱਧ ਨਜਾਇਜ਼ ਕਬਜ਼ੇ ਵਾਲੀ ਜ਼ਮੀਨ ਨੂੰ ਪ੍ਰਭਾਵਸ਼ਾਲੀ ਲੋਕਾਂ ਦੇ ਚੁੰਗਲ ਤੋਂ ਛੁਡਵਾਇਆ ਹੈ | ਸਿਹਤ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਇੱਕ ਹੋਰ ਵੱਡੇ ਵਾਅਦੇ ਨੂੰ ਪੂਰਾ ਕਰਦਿਆਂ ‘ਆਪ’ ਸਰਕਾਰ ਨੇ ਛੇ ਮਹੀਨਿਆਂ ਵਿੱਚ 100 ਆਮ ਆਦਮੀ ਕਲੀਨਿਕ ਸਥਾਪਤ ਕੀਤੇ, ਜਿੱਥੇ ਹੁਣ ਤੱਕ 1.5 ਲੱਖ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 20,000 ਤੋਂ ਵੱਧ ਮੁਫਤ ਮੈਡੀਕਲ ਟੈਸਟ ਕੀਤੇ ਜਾ ਚੁੱਕੇ ਹਨ | ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ 100 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ | ਗੈਂਗਸਟਰ ਕਲਚਰ ਖਤਮ ਕਰਨ ਲਈ ਮਾਨ ਸਰਕਾਰ ਨੇ ਇੱਕ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਅਤੇ ਸੰਗਠਿਤ ਅਪਰਾਧ ਨਾਲ ਜੁੜੇ 300 ਤੋਂ ਵੱਧ ਲੋਕਾਂ ਨੂੰ ਗਿ੍ਫਤਾਰ ਕੀਤਾ ਗਿਆ, ਜਦੋਂ ਕਿ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ 4000 ਤੋਂ ਵੱਧ ਤਸਕਰਾਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਭਾਜਪਾ ‘ਤੇ ਹਮਲਾ ਕਰਦਿਆਂ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਰੋੜਾਂ ਨੌਕਰੀਆਂ ਪੈਦਾ ਕਰਨ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਦੇ 8 ਸਾਲਾਂ ਦੇ ਸ਼ਾਸਨ ਦੌਰਾਨ ਦੇਸ਼ ਦੇ ਇਤਿਹਾਸ ‘ਚ ਬੇਰੁਜ਼ਗਾਰੀ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ | ਉਨ੍ਹਾ ਦੁਹਰਾਇਆ ਕਿ ‘ਆਪ’ ਸਰਕਾਰ ਪੰਜਾਬ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਨੂੰ ਰੰਗਲਾ ਬਣਾਉਣ ਲਈ ਬਾਕੀ ਵਾਅਦਿਆਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ |

Related Articles

LEAVE A REPLY

Please enter your comment!
Please enter your name here

Latest Articles