ਮੋਗਾ : ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਮਾਛੀਕੇ ਵਿਚ ਸਨਿੱਚਰਵਾਰ ਸਵੇਰੇ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਨੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿਚ ਆਪਣੇ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਡੀ ਐੱਸ ਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਅਤੇ ਥਾਣਾ ਨਿਹਾਲ ਸਿੰਘ ਵਾਲਾ ਮੁਖੀ ਪੂਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਿ੍ਰਤਕ ਦੀ ਪਛਾਣ ਨਵਦੀਪ ਸਿੰਘ ਪਿੰਡ ਮਾਛੀਕੇ ਅਤੇ ਮੁਲਜ਼ਮ ਦੀ ਪਛਾਣ ਬਹਾਦਰ ਸਿੰਘ ਸੇਖੋਂ ਵਜੋਂ ਹੋਈ ਹੈ। ਮੁਲਜ਼ਮ ਅਤੇ ਮਿ੍ਰਤਕ ਦੋਵੇਂ ਤਾਇਆ-ਭਤੀਜਾ ਸਨ। ਮੁਲਜ਼ਮ ਅਮਰੀਕਾ ਦਾ ਨਾਗਰਿਕ ਹੈ। ਇਹ ਵੀ ਚਰਚਾ ਹੈ ਕਿ ਮੁਲਜ਼ਮ ਨੇ ਆਪਣੇ ਭਤੀਜੇ ਦੇ ਮੱਥੇ ਵਿਚ ਗੋਲੀ ਮਾਰ ਕੇ ਕਤਲ ਕਰਨ ਮਗਰੋਂ ਆਪਣੀ ਗੱਡੀ ਮਿ੍ਰਤਕ ਦੀ ਲਾਸ਼ ਉੱਤੋਂ ਦੀ ਲੰਘਾਈ। ਨਵਦੀਪ ਸਿੰਘ ਆੜ੍ਹਤ ਦਾ ਕੰਮ ਕਰਦਾ ਸੀ। ਬਹਾਦਰ ਸਿੰਘ ਸੇਖੋਂ ਦੀ ਆਪਣੇ ਭਤੀਜੇ ਨਾਲ ਖੇਤ ਵਿਚ ਹੀ ਤੂੰ-ਤੂੰ, ਮੈਂ-ਮੈਂ ਹੋ ਗਈ ਅਤੇ ਉਸ ਨੇ ਮੌਕੇ ’ਤੇ ਰਿਵਾਲਵਰ ਨਾਲ ਭਤੀਜੇ ’ਤੇ ਗੋਲੀ ਚਲਾ ਦਿੱਤੀ। ਵਾਰਦਾਤ ਤੋਂ ਬਾਅਦ ਬਹਾਦਰ ਸਿੰਘ ਘਰ ਆ ਗਿਆ ਤਾਂ ਲੋਕਾਂ ਨੇ ਉਸ ਨੂੰ ਘੇਰਾ ਪਾ ਲਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਚੌਕੀ ਇੰਚਾਰਜ ਬਿਲਾਸਪੁਰ ਜਸਵੰਤ ਸਿੰਘ ਸਰਾਂ ਨੇ ਕਿਹਾ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਮਰੀਕਾ ’ਚ ਸੜੀ ਭਾਰਤੀ ਵਿਦਿਆਰਥਣ ਨੇ ਦਮ ਤੋੜਿਆ
ਨਿਊ ਯਾਰਕ : ਅਮਰੀਕਾ ਵਿੱਚ ਇੱਕ 24 ਸਾਲਾ ਭਾਰਤੀ ਵਿਦਿਆਰਥਣ ਦੀ ਘਰ ਵਿੱਚ ਅੱਗ ਲੱਗਣ ਕਾਰਨ ਗੰਭੀਰ ਸੜਨ ਤੋਂ ਬਾਅਦ ਮੌਤ ਹੋ ਗਈ। ਇੱਥੇ ਭਾਰਤੀ ਮਿਸ਼ਨ ਨੇ ਇਹ ਜਾਣਕਾਰੀ ਸਾਂਝੀ ਕੀਤੀ। ਸਹਜਾ ਰੈਡੀ ਉਦੁਮਾਲਾ ਨਿਊ ਯਾਰਕ ਦੇ ਅਲਬਾਨੀ ਵਿੱਚ ਮਾਸਟਰ ਦੀ ਡਿਗਰੀ ਕਰ ਰਹੀ ਸੀ। ਨਿਊ ਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਸ਼ੁੱਕਰਵਾਰ (ਸਥਾਨਕ ਸਮੇਂ) ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਉਹ ਅਲਬਾਨੀ ਵਿੱਚ ਘਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਜਾਨ ਗੁਆਉਣ ਵਾਲੀ ਉਦੁਮਾਲਾ ਦੀ ਬੇਵਕਤੀ ਮੌਤ ਤੋਂ ਬਹੁਤ ਦੁਖੀ ਹੈ। ਕੌਂਸਲੇਟ ਨੇ ਕਿਹਾਇਸ ਮੁਸ਼ਕਲ ਸਮੇਂ ਦੌਰਾਨ ਸਾਡੀਆਂ ਸੰਵੇਦਨਾਵਾਂ ਅਤੇ ਦਿਲੋਂ ਹਮਦਰਦੀ ਉਸ ਦੇ ਪਰਵਾਰ ਦੇ ਨਾਲ ਹਨ। ਅਲਬਾਨੀ ਪੁਲਸ ਵਿਭਾਗ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਉਨ੍ਹਾਂ ਨੂੰ ਰਿਹਾਇਸ਼ ਦੇ ਅੰਦਰ ਚਾਰ ਬਾਲਗ ਪੀੜਤ ਮਿਲੇ, ਜਿਨ੍ਹਾਂ ਦਾ ਐਮਰਜੈਂਸੀ ਮੈਡੀਕਲ ਕਰਮਚਾਰੀਆਂ ਵੱਲੋਂ ਮੌਕੇ ’ਤੇ ਇਲਾਜ ਕੀਤਾ ਗਿਆ।




