ਕਾਰ-ਟਰੱਕ ਦੀ ਟੱਕਰ ’ਚ ਪੰਜ ਮੌਤਾਂ

0
28

ਜਸ਼ਪੁਰ : ਛੱਤੀਸਗੜ੍ਹ ਦੇ ਜਸ਼ਪੁਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਕਾਰ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਦੁਲਦੁਲਾ ਪੁਲਸ ਸਟੇਸ਼ਨ ਦੀ ਹੱਦ ਅਧੀਨ ਪੈਂਦੇ ਪਾਤਰਾਟੋਲੀ ਪਿੰਡ ਨੇੜੇ ਤੜਕੇ ਉਸ ਸਮੇਂ ਹੋਇਆ, ਜਦੋਂ ਪੀੜਤ ਜਸ਼ਪੁਰ ਵੱਲ ਜਾ ਰਹੇ ਸਨ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਉਨ੍ਹਾ ਕਿਹਾ ਕਿ ਕਾਰ ਵਿੱਚ ਸਵਾਰ ਸਾਰੇ ਪੰਜ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਕੁਝ ਪਿੰਡ ਵਾਲੇ ਮੌਕੇ ’ਤੇ ਪਹੁੰਚੇ ਅਤੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਦੁਲਦੁਲਾ ਪੁਲਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਨੁਕਸਾਨੇ ਗਏ ਵਾਹਨ ਵਿੱਚੋਂ ਲਾਸ਼ਾਂ ਕੱਢੀਆਂ ਅਤੇ ਪੋਸਟਮਾਰਟਮ ਲਈ ਕਮਿਊਨਿਟੀ ਹੈਲਥ ਸੈਂਟਰ ਭੇਜ ਦਿੱਤੀਆਂ। ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਣਕਾਰੀ ਅਨੁਸਾਰ ਪੀੜਤ ਚਰੈਦੰਡ ਖੇਤਰ ਦੇ ਵਸਨੀਕ ਸਨ। ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ।