ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜਾਂ ਨਾਲ ਵਿਚਾਰ-ਵਟਾਂਦਰਾ

0
11

ਸਿਓਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਡੇਵੂ ਈ ਐਂਡ ਸੀ, ਜੀ ਐੱਸ ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ ਐੱਸ ਈ ਐਂਡ ਸੀ), ਨੋਂਗਸ਼ਿਮ, ਕੋਰੀਆ ਡਿਫੈਂਸ ਇੰਡਸਟਰੀ ਐਸੋਸੀਏਸ਼ਨ (ਕੇ ਡੀ ਆਈ ਏ), ਸਿਓਲ ਬਿਜ਼ਨਸ ਏਜੰਸੀ (ਐੱਸ ਬੀ ਏ) ਸਮੇਤ ਦੱਖਣੀ ਕੋਰੀਆ ਦੀਆਂ ਹੋਰ ਕੰਪਨੀਆਂ ਨੂੰ ਸੂਬੇ ’ਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।ਦੱਖਣੀ ਕੋਰੀਆ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਡੇਵੂ ਈ ਐਂਡ ਸੀ ਦੇ ਚੇਅਰਮੈਨ ਜੰਗ ਵੌਨ ਜੂ ਨਾਲ ਮੁਲਾਕਾਤ ਕੀਤੀ ਅਤੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਆਫਸ਼ੋਰ ਵਿੰਡ ਫਾਰਮ, ਸੋਲਰ ਪਾਵਰ ਪਲਾਂਟ ਅਤੇ ਹਾਈਡ੍ਰੋਜਨ ਉਤਪਾਦਨ ਦੇ ਖੇਤਰਾਂ ਵਿੱਚ ਸਹਿਯੋਗ ਦੀ ਵਕਾਲਤ ਕੀਤੀ। ਉਨ੍ਹਾ ਕਿਹਾ ਕਿ ਸੂਬੇ ਵਿੱਚ ਊਰਜਾ ਬੁਨਿਆਦੀ ਢਾਂਚੇ ਦੇ ਵਿਕਾਸ, ਜਿਵੇਂ ਕਿ ਐੱਲ ਐੱਨ ਜੀ ਟਰਮੀਨਲ, ਪੈਟਰੋ ਕੈਮੀਕਲ ਕੰਪਲੈਕਸ ਤੇ ਖਾਦ ਪਲਾਂਟ, ਰਿਹਾਇਸ਼ ਅਤੇ ਉੱਨਤ ਬੁਨਿਆਦੀ ਢਾਂਚੇ ਸਬੰਧੀ ਏਕੀ�ਿਤ ਹੱਲ ਵਾਲੇ ਸ਼ਹਿਰੀ ਵਿਕਾਸ ਤੇ ਸਮਾਰਟ ਸਿਟੀ ਪ੍ਰੋਜੈਕਟਾਂ ਅਤੇ ਸੜਕਾਂ, ਪੁਲਾਂ, ਰੇਲਵੇ, ਬੰਦਰਗਾਹਾਂ ਅਤੇ ਹਵਾਈ ਅੱਡਿਆਂ ਸਮੇਤ ਸਿਵਲ ਬੁਨਿਆਦੀ ਢਾਂਚੇ ਸੰਬੰਧੀ ਪ੍ਰੋਜੈਕਟਾਂ ਵਰਗੇ ਖੇਤਰਾਂ ਵਿੱਚ ਸਹਿਯੋਗ ਦੀਆਂ ਅਥਾਹ ਸੰਭਾਵਨਾਵਾ ਹਨ। ਇੰਜੀਨੀਅਰਿੰਗ ਤੇ ਬੁਨਿਆਦੀ ਢਾਂਚਾ ਖੇਤਰ ਨਾਲ ਸੰਬੰਧਤ ਦੱਖਣੀ ਕੋਰੀਆ ਦੀਆਂ ਪ੍ਰਮੁੱਖ ਕੰਪਨੀਆਂ ਵਿੱਚੋਂ ਇੱਕ ਡੇਵੂ ਈ ਐਂਡ ਸੀ ਨਾਲ ਰਣਨੀਤਕ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੀ ਮਜ਼ਬੂਤ ਉਦਯੋਗਿਕ ਗਤੀ, ਆਧੁਨਿਕ ਬੁਨਿਆਦੀ ਢਾਂਚੇ ਸੰਬੰਧੀ ਵੱਡੇ ਉਪਰਾਲੇ ਅਤੇ ਇਨਵੈਸਟ ਪੰਜਾਬ ਅਧੀਨ ਵਿਲੱਖਣ ਸਾਂਝੇ ਨਿਗਰਾਨ ਢਾਂਚੇ ਬਾਰੇ ਚਾਨਣਾ ਪਾਇਆ। ਮਾਨ ਨੇ ਆਲਮੀ ਸਥਿਰਤਾ ਦੇ ਮਾਪਦੰਡਾਂ ਨਾਲ ਸਬੰਧਤ ਸਾਂਝੇ ਉਦਮਾਂ ਰਾਹੀਂ ਈ ਐੱਸ ਜੀ ਅਤੇ ਗ੍ਰੀਨ ਹਾਈਡ੍ਰੋਜਨ ਪਹਿਲਕਦਮੀਆਂ ਵਿੱਚ ਸਹਿਯੋਗ ’ਤੇ ਵੀ ਜ਼ੋਰ ਦਿੱਤਾ।ਇੱਕ ਹੋਰ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਜੀ ਐੱਸ ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ ਐੱਸ ਈ ਐਂਡ ਸੀ) ਦੇ ਉਪ ਪ੍ਰਧਾਨ ਯੰਗ ਹਾ ਰਿਊ (ਡੈਨੀਅਲ) ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ (ਸੂਰਜੀ, ਹਵਾ, ਹਾਈਡ੍ਰੋਜਨ), ਬੁਨਿਆਦੀ ਢਾਂਚਾ ਵਿਕਾਸ (ਸੜਕਾਂ, ਪੁਲ, ਸਮਾਰਟ ਸ਼ਹਿਰ) ਅਤੇ ਉਦਯੋਗਿਕ ਕੰਪਲੈਕਸਾਂ ਅਤੇ ਈ ਪੀ ਸੀ ਸੇਵਾਵਾਂ ਦੇ ਖੇਤਰ ’ਚ ਤਾਲਮੇਲ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।ਕੋਰੀਆ ਡਿਫੈਂਸ ਇੰਡਸਟਰੀ ਐਸੋਸੀਏਸ਼ਨ (ਕੇ ਡੀ ਆਈ ਏ) ਦੇ ਵਾਈਸ ਚੇਅਰਮੈਨ ਲੀ ਸੁੰਗ ਕਿਊ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਦਯੋਗਿਕ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ ਰੱਖਿਆ ਨਿਰਮਾਣ ਅਤੇ ਤਕਨਾਲੋਜੀ ਦੇ ਅਦਾਨ-ਪ੍ਰਦਾਨ ਵਿੱਚ ਸਹਿਯੋਗ ਦੇ ਮੌਕਿਆਂ ਦੀ ਭਾਲ ਦੀ ਵਕਾਲਤ ਕੀਤੀ।ਮੀਟਿੰਗ ਦੌਰਾਨ ਉਨ੍ਹਾ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਦਰਸਾਇਆ ਤੇ ਸਮੂਹ ਦੱਖਣੀ ਕੰਪਨੀਆਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਗਏ ਪ੍ਰਮੁੱਖ ਸੁਧਾਰਾਂ ਬਾਰੇ ਜਾਣੂ ਕਰਵਾਇਆ। ਉਹਨਾ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਵਿਧੀ ਨੂੰ ਹੋਰ ਸੁਚਾਰੂ ਬਣਾਉਣ ਲਈ ਪ੍ਰਮੁੱਖ ਕੰਪਨੀਆਂ ਦੇ ਵੱਡਮੱਲੇ ਵਿਚਾਰ ਵੀ ਮੰਗੇ।ਮੁੱਖ ਮੰਤਰੀ ਨੇ ਏਸ਼ੀਆ ਦੇ ਸਭ ਤੋਂ ਉੱਨਤ ਇਨੋਵੇਸ਼ਨ ਈਕੋ ਸਿਸਟਮ ਵਿੱਚੋਂ ਇੱਕ ਪੈਂਗਯੋ ਟੈਕਨੋ ਵੈਲੀ, ਜਿਸ ਨੂੰ ‘ਕੋਰੀਆ ਦੀ ਸਿਲੀਕਨ ਵੈਲੀ’ ਵਜੋਂ ਜਾਣਿਆ ਜਾਂਦਾ ਹੈ, ਦਾ ਅਧਿਐਨ ਕਰਨ ਲਈ ਇਸ ਵੈਲੀ ਦਾ ਦੌਰਾ ਵੀ ਕੀਤਾ।ਗਯੋਂਗਿਡੋ ਬਿਜ਼ਨਸ ਐਂਡ ਸਾਇੰਸ ਐਕਸਲੇਟਰ (ਜੀ ਬੀ ਐਸ ਏ) ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਤਕਨੀਕੀ ਨਵੀਨਤਾ, ਸਟਾਰਟਅੱਪਸ ਅਤੇ ਹਾਈ ਵੈਲਯੂ ਰਿਸਰਚ ਨੂੰ ਉਤਸ਼ਾਹਿਤ ਕਰਨ ਲਈ ਪੈਂਗਯੋ ਦੇ ਏਕੀ�ਿਤ ਮਾਡਲ ਬਾਰੇ ਜਾਣਕਾਰੀ ਦਿੱਤੀ। ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬੇਹੱਦ ਖੁਸ਼ੀ ਹੋਈ ਹੈ ਕਿ 1,780 ਤੋਂ ਵੱਧ ਕੰਪਨੀਆਂ, 83,000 ਪੇਸ਼ੇਵਰਾਂ ਅਤੇ 25,000 ਖੋਜਕਰਤਾਵਾਂ ਵਾਲੀ ਪੈਂਗਯੋ, ਵਿਸ਼ਵ ਭਰ ਦੀ ਸਭ ਤੋਂ ਸਫਲ ਇਨੋਵੇਸ਼ਨ ਡਿਸਟਿ੍ਰਕਟ ਹੈ।ਮੁੱਖ ਮੰਤਰੀ ਨੇ ਪੈਂਗਿਓ ਦੇ ਸਟ੍ਰਕਚਰਡ ਐਕਸਲੇਟਰ ਪ੍ਰੋਗਰਾਮਾਂ, ਵਿਸ਼ੇਸ਼ ਟੈਸਟਬੈੱਡਾਂ ਅਤੇ ਕਾਰਗੁਜ਼ਾਰੀ ਅਧਾਰਤ ਮੁਲਾਂਕਣ ਵਿਧੀਆਂ ਦੀ ਪ੍ਰਭਾਵਸ਼ੀਲਤਾ ਦਾ ਜ਼ਿਕਰ ਕੀਤਾ।ਉਹਨਾ ਕਿਹਾ ਕਿ ਮੁਹਾਲੀ ਦੇ ਵਿਆਪਕ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।