ਇੰਡੀਗੋ ਦੀਆਂ ਉਡਾਣਾਂ 5 ਫੀਸਦੀ ਘਟਾਈਆਂ

0
48

ਨਵੀਂ ਦਿੱਲੀ : ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਨੇ ਇੰਡੀਗੋ ਦੀਆਂ ਉਡਾਣਾਂ ਵਿੱਚ 5 ਫੀਸਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇੰਡੀਗੋ, ਰੋਜ਼ਾਨਾ ਲੱਗਭੱਗ 2,200 ਉਡਾਣਾਂ ਚਲਾਉਂਦੀ ਹੈ। ਇਸ ਨਾਲ ਰੋਜ਼ਾਨਾ ਲੱਗਭੱਗ 110 ਉਡਾਣਾਂ ਘਟ ਜਾਣਗੀਆਂ। ਏਅਰਲਾਈਨ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਘੱਟ ਕੀਤੀਆਂ ਜਾਣ ਵਾਲੀਆਂ ਉਡਾਣਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ 5 ਫੀਸਦੀ ਉਡਾਣਾਂ ਘਟਾਉਣ ਦਾ ਫੈਸਲਾ ਲਿਆ ਜਾ ਸਕਦਾ ਹੈ, ਇਹ ਇਸ ਗੱਲ ’ਤੇ ਨਿਰਭਰ ਕਰਦਾ ਹੈ ਕਿ ਇੰਡੀਗੋ ਸਮੇਂ ਸਿਰ ਕਿੰਨੀਆਂ ਉਡਾਣਾਂ ਚਲਾ ਸਕਦੀ ਹੈ।
ਬੀ ਡੀ ਪੀ ਓ ਦਾ ਤਬਾਦਲਾ
ਚੰਡੀਗੜ੍ਹ : ਸੂਬਾ ਚੋਣ ਕਮਿਸ਼ਨ ਨੇ ਚੱਲ ਰਹੀਆਂ ਚੋਣ ਪ੍ਰਕਿਰਿਆਵਾਂ ਦੌਰਾਨ ਕਥਿਤ ਪੱਖਪਾਤ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਨਾਭਾ ਦੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਬਲਜੀਤ ਕੌਰ ਦੇ ਤਬਾਦਲੇ ਦਾ ਹੁਕਮ ਦਿੱਤਾ ਹੈ।