ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਮੁੱਖ ਚੋਣ ਅਧਿਕਾਰੀਆਂ ਦੀਆਂ ਬੇਨਤੀਆਂ ਤੋਂ ਬਾਅਦ ਵੀਰਵਾਰ ਛੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐੱਸ ਆਈ ਆਰ) ਦੀ ਸਮਾਂ-ਸੀਮਾ ਵਧਾ ਦਿੱਤੀ ਹੈ। ਇਥੇ ਐੱਸ ਆਈ ਆਰ ਦੀ ਮਿਆਦ ਵੀਰਵਾਰ ਨੂੰ ਖਤਮ ਹੋਣੀ ਸੀ ਅਤੇ ਡਰਾਫਟ ਵੋਟਰ ਸੂਚੀਆਂ 16 ਦਸੰਬਰ ਨੂੰ ਪ੍ਰਕਾਸ਼ਤ ਕੀਤੀਆਂ ਜਾਣੀਆਂ ਸਨ। ਤਾਮਿਲਨਾਡੂ ਤੇ ਗੁਜਰਾਤ ਲਈ ਗਣਨਾ ਦੀ ਮਿਆਦ 14 ਦਸੰਬਰ ਤੱਕ ਵਧਾ ਦਿੱਤੀ ਗਈ ਹੈ ਅਤੇ ਡਰਾਫਟ ਵੋਟਰ ਸੂਚੀਆਂ 19 ਦਸੰਬਰ ਨੂੰ ਪ੍ਰਕਾਸ਼ਤ ਕੀਤੀਆਂ ਜਾਣਗੀਆਂ। ਮੱਧ ਪ੍ਰਦੇਸ਼, ਛੱਤੀਸਗੜ੍ਹ, ਅੰਡੇਮਾਨ ਤੇ ਨਿਕੋਬਾਰ ਲਈ ਗਣਨਾ ਦੀ ਮਿਆਦ 18 ਦਸੰਬਰ ਤੱਕ ਵਧਾ ਦਿੱਤੀ ਗਈ ਹੈ ਅਤੇ ਡਰਾਫਟ ਵੋਟਰ ਸੂਚੀਆਂ 23 ਦਸੰਬਰ ਨੂੰ ਪ੍ਰਕਾਸ਼ਤ ਕੀਤੀਆਂ ਜਾਣਗੀਆਂ। ਯੂ ਪੀ ਲਈ ਗਣਨਾ ਦੀ ਮਿਆਦ 26 ਦਸੰਬਰ ਤੱਕ ਵਧਾ ਦਿੱਤੀ ਗਈ ਹੈ ਅਤੇ ਡਰਾਫਟ ਵੋਟਰ ਸੂਚੀਆਂ 31 ਦਸੰਬਰ ਨੂੰ ਪ੍ਰਕਾਸ਼ਤ ਕੀਤੀਆਂ ਜਾਣਗੀਆਂ। ਗੋਆ, ਪੁਡੂਚੇਰੀ, ਲਕਸ਼ਦੀਪ, ਰਾਜਸਥਾਨ ਅਤੇ ਪੱਛਮੀ ਬੰਗਾਲ ਲਈ ਗਣਨਾ ਦੀ ਮਿਆਦ ਵੀਰਵਾਰ ਨੂੰ ਖਤਮ ਹੋ ਗਈ ਅਤੇ ਡਰਾਫਟ ਵੋਟਰ ਸੂਚੀਆਂ 16 ਦਸੰਬਰ ਨੂੰ ਪ੍ਰਕਾਸ਼ਤ ਕੀਤੀਆਂ ਜਾਣਗੀਆਂ।




