ਨਾਭਾ : 2016 ਵਿਚ ਨਾਭਾ ਦੀ ਅਤਿ ਸੁਰੱਖਿਆ ਜੇਲ੍ਹ ਤੋੜ ਕੇ ਫਰਾਰ ਹੋਣ ਵਾਲਾ ਗੁਰਪ੍ਰੀਤ ਸਿੰਘ ਸੇਖੋਂ ਸ਼ਨੀਵਾਰ ਕਾਨੂੰਨੀ ਤਰੀਕੇ ਨਾਲ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਬਾਹਰ ਆ ਗਿਆ।
ਗੈਂਗਸਟਰ ਤੋਂ ਸਿਆਸਤਦਾਨ ਬਣੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਬੀ ਐੱਨ ਐੱਸ ਐੱਸ ਦੀ ਧਾਰਾ 126 ਤੇ 170 ਤਹਿਤ ਫਿਰੋਜ਼ਪੁਰ ਪੁਲਸ ਨੇ ਪਿਛਲੇ ਦਿਨੀਂ ਗਿ੍ਰਫਤਾਰ ਕੀਤਾ ਸੀ। ਇਸ ਗਿ੍ਰਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਉਪਰ ਤੁਰੰਤ ਰਿਹਾਅ ਕਰਨ ਦੇ ਨਿਰਦੇਸ਼ ਦਿੱਤੇ ਸਨ। ਗੁਰਪ੍ਰੀਤ ਸੇਖੋਂ ਦੀ ਪਤਨੀ ਅਤੇ ਮਾਤਾ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰ੍ਰੀਸ਼ਦ ਚੋਣਾਂ ਲੜ ਰਹੇ ਹਨ। ਜੇਲ੍ਹ ਤੋਂ ਬਾਹਰ ਆਏ ਗੁਰਪ੍ਰੀਤ ਸੇਖੋਂ ਨੇ ਅਦਾਲਤ ਦਾ ਧੰਨਵਾਦ ਕੀਤਾ।




