ਜੈਪੁਰ : ਇੱਕ ਮਿਠਾਈ ਦੀ ਦੁਕਾਨ ਤੋਂ ਮਿਠਾਈ ਖਾਣ ਤੋਂ ਬਾਅਦ ਬਿਮਾਰ ਹੋਣ ਕਾਰਨ 10 ਤੋਂ ਵੱਧ ਪੁਲਸ ਕਰਮਚਾਰੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਰਾਜ ਦੇ ਫੂਡ ਸੇਫਟੀ ਵਿਭਾਗ ਨੇ ਤੁਰੰਤ ਕਾਰਵਾਈ ਕੀਤੀ ਹੈ। ਇਸ ਘਟਨਾ ਨੇ ਖੁਰਾਕ ਸੁਰੱਖਿਆ ਮਾਪਦੰਡਾਂ ਅਤੇ ਸਫਾਈ ਪ੍ਰਣਾਲੀਆਂ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ।
ਅਧਿਕਾਰੀਆਂ ਅਨੁਸਾਰ ਪੁਲਸ ਕਰਮਚਾਰੀਆਂ ਨੇ ਜੈਪੁਰ ਵਿੱਚ ਸਥਿਤ ‘ਸਪੈਸ਼ਲ ਸ਼ੰਕਰ ਮਿਸ਼ਠਾਨ ਭੰਡਾਰ’ ਤੋਂ ਮਿਠਾਈ ਖਾਧੀ ਸੀ, ਜਿਸ ਤੋਂ ਬਾਅਦ ਉਨ੍ਹਾਂ ਵਿੱਚੋਂ ਕਈਆਂ ਨੇ ਸਿਹਤ ਸੰਬੰਧੀ ਸਮੱਸਿਆਵਾਂ ਦੀ ਸ਼ਿਕਾਇਤ ਕੀਤੀ। ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਲਈ ਨੇੜਲੇ ਹਸਪਤਾਲ ਪਹੁੰਚਾਇਆ ਗਿਆ।




