ਐੱਸ ਵਾਈ ਐੱਲ ਦਾ ਫੈਸਲਾ ਸਾਡੇ ਹੱਕ ‘ਚ ਹੋ ਚੁੱਕਿਆ, ਆਰਡਰ ਬਾਕੀ : ਖੱਟਰ

0
266

ਸਿਰਸਾ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਤਵਾਰ ਇੱਥੇ ਕਿਹਾ ਕਿ ਸੁਪਰੀਮ ਕੋਰਟ ਨੇ ਐੱਸ ਵਾਈ ਐੱਲ ਨਹਿਰ ਸੰਬੰਧੀ ਫੈਸਲਾ ਹਰਿਆਣਾ ਦੇ ਹੱਕ ‘ਚ ਕਰ ਦਿੱਤਾ ਹੈ, ਸਿਰਫ ਆਰਡਰ ਕਰਨਾ ਬਾਕੀ ਹੈ | ਉਹ ਇੱਥੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ‘ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰੁਜ਼ਗਾਰ ਦੇ ਮੁੱਦੇ ‘ਤੇ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲਸ ਨੇ ਉਨ੍ਹਾਂ ਨੂੰ ਸਮਾਗਮ ਵਾਲੀ ਥਾਂ ਤੋਂ ਕਾਫੀ ਦੂਰ ਰੋਕ ਲਿਆ | ਮੁੱਖ ਮੰਤਰੀ ਨੇ ਸਮੱਸਿਆਵਾਂ ਸੁਣਦਿਆਂ ਲੋਕਾਂ ਦੇ ਕੰਮ ਨਾ ਕਰਨ ਵਾਲੇ ਇਕ ਪਟਵਾਰੀ ਨੂੰ ਮੁਅੱਤਲ ਕਰ ਦਿੱਤਾ ਅਤੇ ਅਧਿਕਾਰੀਆਂ ਨੂੰ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਦੇ ਨਿਰਦੇਸ਼ ਦਿੱਤੇ | ਇਸ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵਫ਼ਦ ਵੀ ਮੁੱਖ ਮੰਤਰੀ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਮਿਲੇ | ਕਿਸਾਨਾਂ ਦੀਆਂ ਮੰਗਾਂ ਵਿਚ ਮੁੱਖ ਤੌਰ ‘ਤੇ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਅਤੇ ਲੰਪੀ ਸਕਿਨ ਬਿਮਾਰੀ ਕਾਰਨ ਮਰੇ ਪਸ਼ੂਆਂ ਦੇ ਮੁਆਵਜ਼ੇ ਤੋਂ ਇਲਾਵਾ ਇਲਾਕੇ ‘ਚ ਵਧ ਰਹੇ ਨਸ਼ਿਆਂ ਨੂੰ ਠੱਲ੍ਹ ਪਾਉਣਾ ਸ਼ਾਮਲ ਸੀ |

LEAVE A REPLY

Please enter your comment!
Please enter your name here