ਮੈਸੀ ਸਮਾਗਮ ਦੇ ਮੁੱਖ ਪ੍ਰਬੰਧਕ ਨੂੰ ਨਹੀਂ ਮਿਲੀ ਜ਼ਮਾਨਤ

0
7

ਕੋਲਕਾਤਾ : ਇੱਥੋਂ ਦੀ ਇੱਕ ਅਦਾਲਤ ਨੇ ਸਾਲਟ ਲੇਕ ਸਟੇਡੀਅਮ ਵਿੱਚ ਲਿਓਨਲ ਮੈਸੀ ਦੇ ਸਮਾਗਮ ਦੇ ਮੁੱਖ ਪ੍ਰਬੰਧਕ ਸਤਾਦਰੂ ਦੱਤਾ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ ਤੇ ਉਸ ਨੂੰ 14 ਦਿਨਾਂ ਦੀ ਪੁਲਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸ਼ਨਿੱਚਰਵਾਰ ਨੂੰ ਸਟੇਡੀਅਮ ਵਿਚ ਮੈਸੀ ਦੇ ਸਮਾਗਮ ਦੌਰਾਨ ਪ੍ਰਸੰੰਸਕਾਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ ਸੀ। ਦੱਤਾ ਨੂੰ ਇਸ ਪ੍ਰੋਗਰਾਮ ਦੇ ‘ਮਾੜੇ ਪ੍ਰਬੰਧ’ ਲਈ ਸ਼ਨਿੱਚਰਵਾਰ ਨੂੰ ਵਿਧਾਨ ਨਗਰ ਪੁਲਸ ਨੇ ਕੋਲਕਾਤਾ ਹਵਾਈ ਅੱਡੇ ਤੋਂ ਗਿ੍ਰਫਤਾਰ ਕੀਤਾ ਸੀ। ਦੱਤਾ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਸ ਦੇ ਮੁਵੱਕਲ ਨੂੰ ‘ਫਸਾਇਆ’ ਜਾ ਰਿਹਾ ਹੈ। ਸਾਨੂੰ ਉਮੀਦ ਹੈ ਕਿ ਅਗਲੇ 14 ਦਿਨਾਂ ਵਿੱਚ ਪੁਲਸ ਜਾਂਚ ’ਚ ਵਧੇਰੇ ਸਪੱਸ਼ਟਤਾ ਲਿਆਏਗੀ।’’