ਨਿਤਿਨ ਨਬੀਨ ਭਾਜਪਾ ਦੇ ਕਾਰਜਕਾਰੀ ਪ੍ਰਧਾਨ

0
14

ਨਵੀਂ ਦਿੱਲੀ : ਬਿਹਾਰ ਦੇ ਮੰਤਰੀ ਨਿਤਿਨ ਨਬੀਨ (45) ਨੂੰ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਕੌਮੀ ਜਨਰਲ ਸਕੱਤਰ ਅਰੁਣ ਸਿੰਘ ਨੇ ਦੱਸਿਆ ਕਿ ਭਾਜਪਾ ਦੇ ਸੰਸਦੀ ਬੋਰਡ ਨੇ ਇਹ ਫੈਸਲਾ ਕੀਤਾ। 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਜੇ ਪੀ ਨੱਢਾ ਨੂੰ ਸਿਹਤ ਮੰਤਰੀ ਬਣਾ ਦਿੱਤਾ ਗਿਆ ਸੀ ਤੇ ਉਦੋਂ ਤੋਂ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾ ਰਹੀ ਸੀ। 2024 ਵਿੱਚ ਪ੍ਰਧਾਨ ਬਣੇ ਨੱਢਾ ਦਾ ਕਾਰਜਕਾਲ ਜੂਨ 2024 ਵਿੱਚ ਖਤਮ ਹੋ ਗਿਆ ਸੀ। ਨਬੀਨ ਨਵੇਂ ਪ੍ਰਧਾਨ ਦੀ ਚੋਣ ਤੱਕ ਕੰਮ ਸੰਭਾਲਣਗੇ।