ਚੰਡੀਗੜ੍ਹ : ਮੁਹਾਲੀ ਵਿੱਚ ਇੱਕ 30 ਸਾਲਾ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਦੇ ਮਾਮਲੇ ’ਚ ਇੱਕ ਸ਼ੱਕੀ ਨੂੰ ਬੁੱਧਵਾਰ ਪੁਲਸ ਮੁਕਾਬਲੇ ਦੌਰਾਨ ਗੋਲੀ ਮਾਰ ਦਿੱਤੀ ਗਈ, ਜਿਸ ਦੀ ਬਾਅਦ ਵਿੱਚ ਮੌਤ ਹੋ ਗਈ। ਪੁਲਸ ਅਨੁਸਾਰ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਹਰਪਿੰਦਰ ਉਰਫ਼ ਮਿੱਡੂ ਪੁਲਸ ਨਾਲ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ ਸੀ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਇਸ ਕਾਰਵਾਈ ਵਿੱਚ ਦੋ ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਰਾਣਾ ਬਲਾਚੌਰੀਆ ’ਤੇ ਬੀਤੇ ਸੋਮਵਾਰ ਮੁਹਾਲੀ ਵਿੱਚ ਉਸ ਸਮੇਂ ਹਮਲਾ ਹੋਇਆ ਸੀ, ਜਦੋਂ ਉਹ ਇੱਕ ਨਿੱਜੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਪਹੁੰਚੇ ਸਨ। ਇਸ ਦੌਰਾਨ ਰਾਣਾ ਬਲਾਚੌਰੀਆ ਕਤਲ ਕਾਂਡ ਨੂੰ ਅੰਜਾਮ ਦੇਣ ਵਾਲੇ ਮਾਸਟਰ ਮਾਈਂਡ ਅਸ਼ਵਿੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ ਦਿੱਲੀ ਏਅਰਪੋਰਟ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਅਸ਼ਵਿੰਦਰ ਤਰਨ ਤਾਰਨ ਦਾ ਰਹਿਣ ਵਾਲਾ ਹੈ ।



