ਧੰੁਦਾਂ ਪੈਣ ਲੱਗੀਆਂ

0
33

ਚੰਡੀਗੜ੍ਹ : ਰਾਜਧਾਨੀ, ਮੁਹਾਲੀ, ਅੰਮਿ੍ਰਤਸਰ ਸਣੇ ਪੰਜਾਬ ਦੇ ਕਈ ਹਿੱਸਿਆਂ ਤੇ ਪੰਚਕੂਲਾ ਵਿੱਚ ਹਲਕੀ ਧੁੰਦ ਪੈਣ ਦੀਆਂ ਰਿਪੋਰਟਾਂ ਹਨ। ਜਲੰਧਰ ਅਤੇ ਲੁਧਿਆਣਾ ਵਿੱਚ ਬੁੱਧਵਾਰ ਸਵੇਰੇ ਸੀਜ਼ਨ ਦੀ ਪਹਿਲੀ ਸੰਘਣੀ ਧੁੰਦ ਪਈ। ਮੌਸਮ ਵਿਭਾਗ ਮੁਤਾਬਕ 20 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਯਾਤਰੀਆਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।
ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ। ਰਾਤ ਦਾ ਤਾਪਮਾਨ 0.1 ਡਿਗਰੀ ਸੈਲਸੀਅਸ ਘਟਿਆ ਹੈ, ਹਾਲਾਂ ਕਿ ਇਹ ਆਮ ਨਾਲੋਂ ਉਪਰ ਹੈ। ਆਦਮਪੁਰ ਵਿੱਚ ਸਭ ਤੋਂ ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 19 ਤੋਂ 21 ਦਸੰਬਰ ਤੱਕ ਸੰਘਣੀ ਧੁੰਦ ਲਈ ਯੈਲੋ ਅਲਰਟ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਧੁੰਦ ਕਾਰਨ ਫਰੀਦਕੋਟ ਅਤੇ ਬਠਿੰਡਾ ਵਿੱਚ ਦਿ੍ਰਸ਼ਟੀ 20 ਤੋਂ 40 ਮੀਟਰ ਤੱਕ ਡਿੱਗ ਗਈ।
ਮੌਸਮ ਵਿਭਾਗ ਅਨੁਸਾਰ 20 ਦਸੰਬਰ ਨੂੰ ਇੱਕ ਪੱਛਮੀ ਗੜਬੜੀ ਆਵੇਗੀ, ਜੋ ਮੌਸਮ ਨੂੰ ਪ੍ਰਭਾਵਤ ਕਰੇਗੀ। 19 ਦਸੰਬਰ ਤੱਕ ਰਾਜ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। 20 ਦਸੰਬਰ ਨੂੰ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮਿ੍ਰਤਸਰ, ਤਰਨ ਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਘੱਟੋ-ਘੱਟ ਤਾਪਮਾਨ 4.6 ਡਿਗਰੀ ਤੋਂ 11 ਡਿਗਰੀ ਤੱਕ ਰਿਹਾ। ਸਭ ਤੋਂ ਘੱਟ ਤਾਪਮਾਨ ਆਦਮਪੁਰ ਵਿੱਚ 4.8 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਸਭ ਤੋਂ ਵੱਧ 11 ਡਿਗਰੀ ਲੁਧਿਆਣਾ ਵਿੱਚ ਰਿਹਾ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 1.2 ਡਿਗਰੀ ਘਟ ਕੇ ਹੁਣ 8.2 ਡਿਗਰੀ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ 6.6 ਡਿਗਰੀ ਸੈਲਸੀਅਸ ਅਤੇ ਅੰਮਿ੍ਰਤਸਰ ਵਿੱਚ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿਨ ਦਾ ਤਾਪਮਾਨ ਵੀ 1.2 ਡਿਗਰੀ ਘਟ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 24 ਡਿਗਰੀ ਦਰਜ ਕੀਤਾ ਗਿਆ।