ਨਵੀਂ ਦਿੱਲੀ : ਬੀ ਸੀ ਸੀ ਆਈ ਨੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਟੀਮ ਦੇ ਕਪਤਾਨ ਸੂਰਿਆ ਕੁਮਾਰ ਯਾਦਵ ਤੇ ਉਪ ਕਪਤਾਨ ਅਕਸ਼ਰ ਪਟੇਲ ਹੋਣਗੇ, ਜਦ ਕਿ ਖਰਾਬ ਫਾਰਮ ਵਿਚ ਚੱਲ ਰਹੇ ਸ਼ੁਭਮਨ ਗਿੱਲ ਨੂੰ ਟੀਮ ਵਿਚ ਸ਼ਾਮਲ ਨਹੀਂ ਕੀਤਾ ਗਿਆ। ਇਹ ਜਾਣਕਾਰੀ ਮੁੱਖ ਚੋਣਕਾਰ ਅਜੀਤ ਅਗਰਕਰ ਨੇ ਸਾਂਝੀ ਕੀਤੀ। ਉਨ੍ਹਾ ਕਿਹਾ ਕਿ ਸ਼ੁਭਮਨ ਮੈਚਾਂ ਵਿਚ ਵਧੀਆ ਪ੍ਰਦਰਸ਼ਨ ਨਹੀਂ ਕਰ ਰਿਹਾ ਸੀ। ਟੀਮ ਵਿਚ ਰਿੰਕੂ ਸਿੰਘ ਤੇ ਇਸ਼ਾਨ ਕਿਸ਼ਨ ਨੂੰ ਸ਼ਾਮਲ ਕੀਤਾ ਗਿਆ ਹੈ। ਭਾਰਤੀ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਕਿਹਾ ਕਿ ਇਹ ਟੀਮ ਸਾਰੇ ਪੱਖੋਂ ਬੈਲੇਂਸ ਟੀਮ ਹੈ।




