ਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਭਿਵੰਡੀ ਅਦਾਲਤ ਨੇ ਸਨਿੱਚਰਵਾਰ ਕਾਂਗਰਸੀ ਆਗੂ ਰਾਹੁਲ ਗਾਂਧੀ ਵਿਰੁੱਧ ਇੱਕ ਆਰ ਐੱਸ ਐੱਸ ਵਰਕਰ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ 17 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਹ ਕੇਸ ਮਹਾਤਮਾ ਗਾਂਧੀ ਦੇ ਕਤਲ ਬਾਰੇ ਰਾਹੁਲ ਗਾਂਧੀ ਵੱਲੋਂ ਕੀਤੀਆਂ ਟਿੱਪਣੀਆਂ ਨਾਲ ਸੰਬੰਧਤ ਹੈ।
ਰਾਹੁਲ ਗਾਂਧੀ ਦੇ ਵਕੀਲ ਨਰਾਇਣ ਅਈਅਰ ਨੇ ਦੱਸਿਆ ਕਿ ਇਹ ਮਾਮਲਾ ਸ਼ਨੀਵਾਰ ਸੰਯੁਕਤ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਪੀ ਐੱਮ ਕੋਲਸੇ ਦੀ ਅਦਾਲਤ ਵਿੱਚ ਸੁਣਵਾਈ ਲਈ ਆਇਆ ਸੀ। ਅਦਾਲਤ ਨੇ ਜ਼ਮਾਨਤ ਨਾਲ ਸੰਬੰਧਤ ਕਾਗਜ਼ੀ ਕਾਰਵਾਈ ਦੀ ਪਾਲਣਾ ਕਰਨ ਦੀ ਲੋੜ ਨੂੰ ਦੇਖਦੇ ਹੋਏ ਕਾਰਵਾਈ ਨੂੰ ਅੱਗੇ ਪਾ ਦਿੱਤਾ।




