ਹਿੰਦੂ ਨੌਜਵਾਨ ਦੀ ਹੱਤਿਆ ਦੇ ਮਾਮਲੇ ’ਚ 7 ਕਾਬੂ

0
50

ਢਾਕਾ : ਬੰਗਲਾਦੇਸ਼ ਦੇ ਮੈਮਨ ਸਿੰਘ ਜ਼ਿਲ੍ਹੇ ਦੇ ਵਾਲੂਕਾ ਖੇਤਰ ਵਿਚ ਇਕ ਹਿੰਦੂ ਨੌਜਵਾਨ ਦੀ ਹੱਤਿਆ ਦੇ ਮਾਮਲੇ ਵਿਚ ਸੱਤ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ। ਅੰਤਰਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਿਸ ਨੇ ਦੱਸਿਆ ਕਿ ਰੈਪਿਡ ਐਕਸ਼ਨ ਬਟਾਲੀਅਨ ਨੇ ਇਸ ਘਟਨਾ ਵਿਚ ਸ਼ਾਮਲ ਸੱਤ ਜਣਿਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੂਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਸਰਕਾਰ ਅਮਨ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਲਈ ਵਚਨਬੱਧ ਹੈ।
ਉਨ੍ਹਾ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਫਿਰਕੂ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾ ਭਰੋਸਾ ਦਿੱਤਾ ਕਿ ਦੋਸ਼ੀਆਂ ਵਿਰੁੱਧ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੀੜਤ ਪਰਵਾਰ ਨੂੰ ਇਨਸਾਫ਼ ਮਿਲੇਗਾ। ਮਿ੍ਰਤਕ ਹਿੰਦੂ ਲੜਕੇ ਦੀ ਪਛਾਣ 27 ਸਾਲਾ ਦੀਪੂ ਚੰਦਰ ਦਾਸ ਵਜੋਂ ਕੀਤੀ ਗਈ ਹੈ। ਮਿ੍ਰਤਕ ਦੇ ਪਿਤਾ ਰਵੀਲਾਲ ਦਾਸ ਨੇ ਕਿਹਾ ਕਿ ਉਸ ਦੇ ਪੁੱਤਰ ਨੂੰ ਪਹਿਲਾਂ ਬੁਰੀ ਤਰਾਂ ਕੁੱਟਿਆ ਗਿਆ ਤੇ ਬਾਅਦ ਵਿੱਚ ਦਰੱਖਤ ਨਾਲ ਬੰਨ੍ਹ ਕੇ ਮਿੱਟੀ ਦਾ ਤੇਲ ਛਿੜਕ ਕੇ ਅੱਗ ਲਾ ਦਿੱਤੀ ਗਈ।