ਮੋਗਾ (ਇਕਬਾਲ ਸਿੰਘ ਖਹਿਰਾ)
ਪੰਜਾਬ ਪੈਨਸ਼ਨਰਜ਼ ਯੂਨੀਅਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਅਤੇ ਏਟਕ ਵਿੱਚ ਸ਼ਾਮਲ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ, ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਨਾਲ ਸੰਬੰਧਤ ਟ੍ਰਾਂਸਪੋਰਟ ਕਾਮਿਆਂ ਵੱਲੋਂ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਮੋਗਾ ਵਿਖੇ ਪੈਨਸ਼ਨਰ ਦਿਵਸ ਨੂੰ ਸਮਰਪਤ ਸੂਬਾ ਪੱਧਰੀ ਵਿਸ਼ਾਲ ਮੁਲਾਜ਼ਮ ਅਤੇ ਪੈਨਸ਼ਨਰ ਚੇਤਨਾ ਕਨਵੈਨਸ਼ਨ ਕੀਤੀ ਗਈ।
ਕਨਵੈਨਸ਼ਨ ਦੇ ਪ੍ਰਧਾਨਗੀ ਮੰਡਲ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਸੂਬਾਈ ਆਗੂ ਗੁਰਦੀਪ ਸਿੰਘ ਮੋਤੀ, ਰਣਜੀਤ ਸਿੰਘ ਰਾਣਵਾਂ, ਚਰਨ ਸਿੰਘ ਸਰਾਭਾ, ਜਗਦੀਸ਼ ਸਿੰਘ ਚਾਹਲ, ਪ੍ਰੇਮ ਚਾਵਲਾ, ਸੁਰਿੰਦਰ ਕੁਮਾਰ ਪੁਆਰੀ, ਮੁਹੰਮਦ ਖਲੀਲ, ਚਮਕੌਰ ਸਿੰਘ ਬਰਮੀ, ਗੁਰਮੇਲ ਸਿੰਘ ਨਾਹਰ, ਹਰਵਿੰਦਰ ਸ਼ਰਮਾ, ਅਵਤਾਰ ਸਿੰਘ ਗਗੜਾ, ਗੁਰਮੇਲ ਸਿੰਘ ਮੈਲਡੇ, ਦੀਦਾਰ ਸਿੰਘ ਮੰਡ , ਸੁਰਿੰਦਰ ਸਿੰਘ ਬਰਾੜ, ਅਮਰਜੀਤ ਕੌਰ ਰਣ ਸਿੰਘ ਵਾਲਾ, ਸਰੋਜ ਛੱਪੜੀ ਵਾਲਾ, ਗੁਰਚਰਨ ਕੌਰ ਮੋਗਾ, ਜਸਵਿੰਦਰ ਪਾਲ ਉੱਘੀ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਪਰਵੀਨ ਕੁਮਾਰ ਲੁਧਿਆਣਾ, ਅਵਤਾਰ ਸਿੰਘ ਫਿਰੋਜ਼ਪੁਰ, ਭੁਪਿੰਦਰ ਸਿੰਘ ਸੇਖੋਂ, ਅਵਤਾਰ ਸਿੰਘ ਤਾਰੀ, ਬਚਿੱਤਰ ਸਿੰਘ ਧੋਥੜ, ਬੂਟਾ ਸਿੰਘ ਭੱਟੀ, ਸੁਖਮੰਦਰ ਸਿੰਘ ਬਾਘਾ ਪੁਰਾਣਾ, ਗੁਰਮੇਲ ਸਿੰਘ ਰੂਮੀ, ਨਰੇਗਾ ਦੇ ਸੂਬਾ ਆਗੂ ਜਗਸੀਰ ਸਿੰਘ ਖੋਸਾ ਭਵਾਨੀਫੇਰ ਆਦਿ ਸ਼ਾਮਲ ਸਨ। ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਪੈਨਸ਼ਨਰ ਦਿਵਸ ਦੇ ਇਤਿਹਾਸ ਬਾਰੇ ਰੌਸ਼ਨੀ ਪਾਉਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਪੰਜ ਮੈਂਬਰੀ ਡਵੀਜ਼ਨ ਬੈਂਚ ਨੇ 17 ਦਸੰਬਰ 1982 ਨੂੰ ਇੱਕ ਮਹੱਤਵਪੂਰਨ ਫੈਸਲਾ ਕਰਕੇ ਕਿਹਾ ਸੀ ਕਿ ਪੈਨਸ਼ਨ ਕੋਈ ਇਨਾਮ, ਭੀਖ ਜਾਂ ਖੈਰਾਤ ਨਹੀਂ ਹੈ, ਜਿਹੜੀ ਹਾਕਮ ਸਰਕਾਰ ਦੀ ਮਰਜ਼ੀ ਨਾਲ ਦਿੱਤੀ ਜਾਣੀ ਹੈ। ਪੈਨਸ਼ਨ ਤਾਂ ਕਰਮਚਾਰੀ ਦਾ ਅਧਿਕਾਰ ਹੈ, ਜਿਹੜਾ ਕਿ ਸਮਾਜਿਕ ਸੁਰੱਖਿਆ ਤਹਿਤ ਉਸ ਨੂੰ ਹਰ ਹਾਲਤ ਵਿੱਚ ਮਿਲਣਾ ਹੈ, ਕਿਉਕਿ ਉਸ ਨੇ ਆਪਣੀ ਜਵਾਨੀ ਦਾ ਸਾਰਾ ਸਮਾਂ ਸਰਕਾਰੀ ਸੇਵਾ ਵਿੱਚ ਲਗਾਇਆ ਹੁੰਦਾ ਹੈ। ਪੈਨਸ਼ਨ ਤਾਂ ਮੁਲਾਜ਼ਮਾਂ ਦੇ ਬੁਢਾਪੇ ਦੀ ਡੰਗੋਰੀ ਹੈ। ਉਹਨਾਂ ਦੋਸ਼ ਲਗਾਇਆ ਕਿ ਕੇਂਦਰ ਅਤੇ ਪੰਜਾਬ ਵਿੱਚ ਸਮੇਂ ਸਮੇਂ ਦੀਆਂ ਹੁਕਮਰਾਨ ਸਰਕਾਰਾਂ ਕਾਰਪੋਰੇਟ ਸੈਕਟਰ ਦੇ ਦਬਾਅ ਹੇਠ ਜਨਵਰੀ 2004 ਤੋਂ ਬਾਅਦ ਭਰਤੀ ਲੱਖਾਂ ਮੁਲਾਜ਼ਮਾਂ ਤੋਂ ਪੈਨਸ਼ਨ ਦਾ ਹੱਕ ਖੋਹ ਕੇ ਸੁਪਰੀਮ ਕੋਰਟ ਦੇ ਫੈਸਲੇ ਦਾ ਅਪਮਾਨ ਕਰ ਰਹੀਆਂ ਹਨ।
ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਏਟਕ ਦੇ ਸੂਬਾਈ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਵੱਲੋਂ ਸੰਸਦ ਦੇ ਮੌਜੂਦਾ ਸੈਸ਼ਨ ਵਿੱਚ ਬਿਜਲੀ ਸੋਧ ਐਕਟ 2025 ਲਿਆਉਣ, ਪਿਛਲੇ ਸਮੇਂ ਦੌਰਾਨ ਮਜ਼ਦੂਰ ਪੱਖੀ 29 ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਚਾਰ ਲੇਬਰ ਕੋਡਾਂ ਨੂੰ ਲਾਗੂ ਕਰਨ ਅਤੇ ਹੁਣ ਲੋਕ ਸਭਾ ਵਿੱਚ ਮਗਨਰੇਗਾ ਸਕੀਮ ਦਾ ਨਾਂਅ ਬਦਲ ਕੇ ਧਾਰਮਿਕ ਰੰਗਤ ਦੇਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਹਨਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਭਾਰਤ ਦੇ ਧਰਮ ਨਿਰਪੱਖ ਸੰਵਿਧਾਨ ਨੂੰ ਤੋੜਨ-ਮਰੋੜਨ ਦੇ ਰਸਤੇ ਪਈ ਹੋਈ ਹੈ ਅਤੇ ਦਿਨੋ-ਦਿਨ ਫਿਰਕੂ ਨਫਰਤਾਂ ਪੈਦਾ ਕਰਨ ਦੇ ਕੁਰਾਹੇ ਪਈ ਹੋਈ ਹੈ। ਉਹਨਾ ਦੋਸ਼ ਲਾਇਆ ਕਿ ਮਾਨ ਸਰਕਾਰ ਵੀ ਬਿਜਲੀ ਬੋਰਡ ਅਤੇ ਕਈ ਹੋਰ ਸਰਕਾਰੀ ਅਦਾਰਿਆਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਨੂੰ ਵੇਚਣ ਦੇ ਰਾਹ ਪੈ ਕੇ ਪਬਲਿਕ ਸੈਕਟਰ ਨੂੰ ਤਬਾਹ ਕਰਨ ਦੇ ਰਾਹ ਪਈ ਹੋਈ ਹੈ। ਉਹਨਾਂ ਸਮੂਹ ਇਨਸਾਫਪਸੰਦ ਅਤੇ ਸੰਘਰਸ਼ੀ ਲੋਕਾਂ ਨੂੰ ਸੱਦਾ ਦਿੱਤਾ ਕਿ ਆਪਣੀ ਲਾਮਬੰਦੀ ਹੋਰ ਮਜ਼ਬੂਤ ਕਰਕੇ ਆਪਣੇ ਸੰਘਰਸ਼ਾਂ ਨੂੰ ਹੋਰ ਤਿੱਖਾ ਕਰਨ। ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਦੀ ਦਰ ਨਾਲ ਡੀ ਏ ਦੀਆਂ ਬਕਾਇਆ ਪਈਆਂ ਪੰਜ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦਾ ਬਣਦਾ ਸਾਰਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕੀਤਾ ਜਾਵੇ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰਾਂ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਪੂਰੇ ਤਨਖਾਹ ਸਕੇਲਾਂ ਵਿੱਚ ਰੈਗੂਲਰ ਕੀਤਾ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਵੱਖ-ਵੱਖ ਅਦਾਲਤੀ ਫੈਸਲੇ ਤੁਰੰਤ ਲਾਗੂ ਕੀਤੇ ਜਾਣ, ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਤੁਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕੀਤੇ ਜਾਣ।ਕਨਵੈਨਸ਼ਨ ਵਿੱਚ ਸ਼ਾਮਲ ਸਮੂਹ ਹਾਜ਼ਰੀਨ ਨੇ ਨਾਹਰਿਆਂ ਦੀ ਗੂੰਜ ਵਿੱਚ ਸਰਵ ਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਏਟਕ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ 15 ਜਨਵਰੀ ਤੋਂ 28 ਫਰਵਰੀ ਤੱਕ ਪੰਜਾਬ ਵਿੱਚ ਅੰਮਿ੍ਰਤਸਰ, ਜਲੰਧਰ, ਪਟਿਆਲਾ ਅਤੇ ਬਠਿੰਡਾ ਖੇਤਰਾਂ ਵਿੱਚ ਚਾਰ ਜ਼ੋਨਲ ਕਨਵੈਨਸ਼ਨਾਂ ਕਰਨ ਅਤੇ ਇਸ ਤੋਂ ਬਾਅਦ ਮਾਰਚ ਮਹੀਨੇ ਦੇ ਪਹਿਲੇ ਪੰਦਰਵਾੜੇ ਵਿੱਚ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਗਿਆ।ਹੋਰਨਾਂ ਤੋਂ ਇਲਾਵਾ ਹਰਭਗਵਾਨ ਸ੍ਰੀ ਮੁਕਤਸਰ ਸਾਹਿਬ, ਡਿੰਪਲ ਰਹੇਲਾ, ਗੁਰਜੀਤ ਸਿੰਘ ਘੋੜੇਵਾਹ, ਹਰਪਾਲ ਸਿੰਘ ਮਚਾਜੀ, ਅਸ਼ੋਕ ਕੌਸ਼ਲ, ਅਵਤਾਰ ਸਿੰਘ ਬਰਾੜ, ਮਨਜੀਤ ਸਿੰਘ ਗਿੱਲ, ਅਜੇ ਸਨੋਤਰਾ, ਅੰਮਿ੍ਰਤਪਾਲ ਬਾਕੀਪੁਰ, ਕਾਰਜ ਸਿੰਘ, ਪੋਹਲਾ ਸਿੰਘ ਬਰਾੜ, ਸੱਤਪਾਲ ਸਹਿਗਲ, ਨਸੀਬ ਸਿੰਘ ਜਡੋਤ, ਸੁੱਚਾ ਸਿੰਘ ਅਜਨਾਲਾ, ਸਵਰਨ ਸਿੰਘ ਹਠੂਰ, ਸੋਮ ਨਾਥ ਅਰੋੜਾ, ਬਲਵੰਤ ਸਿੰਘ ਸੰਧੂ, ਪਿਰਤਪਾਲ ਸਿੰਘ ਪੰਡੋਰੀ, ਸਵਰਨ ਸਿੰਘ ਤਰਨ ਤਾਰਨ, ਵਿਜੇ ਕੁਮਾਰ ਜਲੰਧਰ, ਗੁਰਬਖਸ਼ ਸਿੰਘ ਢਿੱਲੋਂ, ਸੀਤਾ ਰਾਮ ਸ਼ਰਮਾ, ਗੁਰਤੇਜ ਸਿੰਘ ਗਿੱਲ, ਸੰਜੀਵ ਕੁਮਾਰ, �ਿਸ਼ਨ ਸਿੰਘ ਬਠਿੰਡਾ, ਹਰੀ ਬਹਾਦਰ ਬਿੱਟੂ, ਚਮਨ ਲਾਲ ਸੰਘੇਲੀਆ, ਵਿਨੋਧ ਲੁਧਿਆਣਾ, ਅਜਮੇਰ ਸਿੰਘ ਮੋਗਾ, ਗੁਰਪ੍ਰੀਤ ਸਿੰਘ ਮੋਗਾ, ਰਾਜਵੰਤ ਸਿੰਘ, ਜੋਗਿੰਦਰ ਸਿੰਘ ਫਾਜ਼ਿਲਕਾ, ਹੰਸਰਾਜ ਦੀਦਾਰਗੜ੍ਹ,ਮੋਹਣ ਸਿੰਘ ਬਰਨਾਲਾ, ਕੁਲਵੰਤ ਸਿੰਘ ਘੁੱਕੇਵਾਲੀ, ਮਨਜੀਤ ਸਿੰਘ ਮਨਸੂਰਾਂ, ਦਰਸ਼ਨ ਸਿੰਘ ਥਰੀਕੇ ਇਕਬਾਲ ਸਿੰਘ ਢੁੱਡੀ, ਇੰਦਰਜੀਤ ਸਿੰਘ ਗਿੱਲ ਅਤੇ ਬਹੁਤ ਵੱਡੀ ਗਿਣਤੀ ਵਿੱਚ ਸਾਥੀ ਹਾਜ਼ਰ ਸਨ।





