ਲੁਧਿਆਣਾ : ਲੁਧਿਆਣਾ-ਫਿਰੋਜ਼ਪੁਰ ਕੌਮੀ ਮਾਰਗ ’ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ 16 ਸਾਲਾ ਕੁੜੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ, ਜਦੋਂ ਪੀੜਤਾਂ ਦੀ ਕਾਰ ਇੱਕ ਐੱਸ ਯੂ ਵੀ ਨਾਲ ਟਕਰਾ ਗਈ।
ਪੁਲਸ ਅਨੁਸਾਰ ਇਹ ਸਾਰੇ ਨੌਜਵਾਨ ਇੱਕ ਜਨਮ ਦਿਨ ਦੀ ਪਾਰਟੀ ਮਨਾ ਕੇ ਵਾਪਸ ਪਰਤ ਰਹੇ ਸਨ। ਟੱਕਰ ਏਨੀ ਜ਼ਬਰਦਸਤ ਸੀ ਕਿ ਕੁੜੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਰ ਵਿੱਚ ਸਵਾਰ ਬਾਕੀ ਪੰਜ ਮੁਸਾਫਰ, ਜੋ ਕਿ ਸਾਰੇ ਨਾਬਾਲਗ ਸਨ, ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।




