ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਸੂਤਰਾਂ ਤੋਂ ਪਤਾ ਲੱਗਾ ਕਿ ਹਰਪ੍ਰੀਤ ਸਿੰਘ ਨੇ ਚੰਡੀਗੜ੍ਹ ਵਿਚ ਮੀਟਿੰਗ ਦੌਰਾਨ ਆਪਣਾ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਹ ਪਤਾ ਲੱਗਾ ਹੈ ਕਿ ਉਹ ਕਈ ਆਗੂਆਂ ਦੀ ਬਿਆਨਬਾਜ਼ੀ ਤੋਂ ਖਫਾ ਹਨ। ਹਾਲਾਂ ਕਿ ਇਸ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ।





