26.1 C
Jalandhar
Thursday, April 25, 2024
spot_img

ਜਾਂਚ ਟੀਮ ਕਾਇਮ

ਚੰਡੀਗੜ੍ਹ (ਗੁਰਜੀਤ ਬਿੱਲਾ)
ਡੀ ਜੀ ਪੀ ਗੌਰਵ ਯਾਦਵ ਨੇ ਸੋਮਵਾਰ ਨੂੰ ਏ ਡੀ ਜੀ ਪੀ ਕਮਿਊਨਿਟੀ ਅਫੇਅਰਜ਼ ਡਵੀਜ਼ਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਦੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਹੈ।
ਟੀਮ ਵਿੱਚ ਐੱਸ ਪੀ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਬਤੌਰ ਇੰਚਾਰਜ ਅਤੇ ਡੀ ਐੱਸ ਪੀ ਖਰੜ-1 ਰੁਪਿੰਦਰ ਕੌਰ ਅਤੇ ਡੀ ਐੱਸ ਪੀ, ਏ ਜੀ ਟੀ ਐੱਫ ਦੀਪਿਕਾ ਸਿੰਘ ਮੈਂਬਰਾਂ ਵਜੋਂ ਸ਼ਾਮਲ ਹਨ। ਇਹ ਟੀਮ ਡੀ ਆਈ ਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐੱਸ ਐੱਸ ਪੀ ਵਿਵੇਕ ਸ਼ੀਲ ਸੋਨੀ ਦੀ ਨਿਗਰਾਨੀ ਹੇਠ ਕੰਮ ਕਰੇਗੀ ਅਤੇ ਕੰਮ ਦੀ ਲੋੜ ਅਨੁਸਾਰ ਕਿਸੇ ਹੋਰ ਮੈਂਬਰ ਦੀ ਚੋਣ ਕਰ ਸਕਦੀ ਹੈ।
ਉੱਧਰ, ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਸ ਵੱਲੋਂ ਭਰੋਸਾ ਦਿਵਾਏ ਜਾਣ ਤੋਂ ਬਾਅਦ ਵਿਦਿਆਰਥੀਆਂ ਨੇ ਸੋਮਵਾਰ ਬੜੇ ਤੜਕੇ ਆਪਣਾ ਪ੍ਰਦਰਸ਼ਨ ਖਤਮ ਕਰ ਦਿੱਤਾ। ਪ੍ਰਦਰਸ਼ਨ ਖਤਮ ਹੋਣ ਤੋਂ ਬਾਅਦ ਵਿਦਿਆਰਥਣਾਂ ਆਪੋ-ਆਪਣੇ ਘਰਦਿਆਂ ਨਾਲ ਹੋਸਟਲ ਛੱਡ ਕੇ ਘਰਾਂ ਲਈ ਰਵਾਨਾ ਹੋ ਗਈਆਂ।
ਯੂਨੀਵਰਸਿਟੀ ਨੇ ਲਾਪ੍ਰਵਾਹੀ ਦੇ ਦੋਸ਼ ਹੇਠ ਦੋ ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਅਤੇ 24 ਸਤੰਬਰ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਹੋਸਟਲ ਦੇ ਸਮੇਂ ਤੇ ਵਿਦਿਆਰਥੀਆਂ ਦੀਆਂ ਹੋਰ ਮੰਗਾਂ ਸੰਬੰਧੀ ਮਾਮਲਿਆਂ ਨੂੰ ਸੁਲਝਾਉਣ ਲਈ ਵਿਦਿਆਰਥੀਆਂ ਤੇ ਸੀਨੀਅਰ ਅਹੁਦੇਦਾਰਾਂ ਦੀ ਇਕ ਸਾਂਝੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਯੂਨੀਵਰਸਿਟੀ ਨੇ ਟਵੀਟ ਕੀਤਾ-ਅਸੀਂ ਹਮੇਸ਼ਾ ਆਪਣੇ ਵਿਦਿਆਰਥੀਆਂ ਨਾਲ ਹਾਂ, ਭਾਵੇਂ ਉਨ੍ਹਾਂ ਦੀਆਂ ਅਕਾਦਮਿਕ ਇੱਛਾਵਾਂ ਦੀ ਗੱਲ ਹੋਵੇ ਜਾਂ ਉਨ੍ਹਾਂ ਦੀ ਸੁਰੱਖਿਆ ਜਾਂ ਭਲਾਈ ਦਾ ਮਾਮਲਾ ਹੋਵੇ। ਅਸੀਂ ਆਪਣੇ ਵਿਦਿਆਰਥੀਆਂ ਪ੍ਰਤੀ ਆਪਣੀ ਇਸ ਵਚਨਬੱਧਤਾ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।

Related Articles

LEAVE A REPLY

Please enter your comment!
Please enter your name here

Latest Articles