ਚੰਡੀਗੜ੍ਹ (ਗੁਰਜੀਤ ਬਿੱਲਾ/ �ਿਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਨਵ-ਨਿਯੁਕਤ ਵਾਈਸ-ਚੇਅਰਪਰਸਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਨਿਰੰਤਰ ਯਤਨ ਕਰਨ ਲਈ ਆਖਿਆ, ਤਾਂ ਕਿ ਲੋਕਾਂ ਦੀ ਭਲਾਈ ਨੂੰ ਵੱਧ ਤੋਂ ਵੱਧ ਯਕੀਨੀ ਬਣਾਇਆ ਜਾ ਸਕੇ। ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ।





