ਫ਼ਤਹਿਗੜ੍ਹ ਸਾਹਿਬ (ਪ੍ਰਮੋਦ ਭਾਰਦਵਾਜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਸਵੇਰੇ ਇੱਥੇ ਇਤਿਹਾਸਕ ਗੁਰਦਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਜ਼ਮੀਰ ਦੀ ਆਵਾਜ਼ ਅਨੁਸਾਰ ਧਰਮ ਅਪਨਾਉਣ ਦੇ ਮਨੁੱਖੀ ਹੱਕ ਦੀ ਰਾਖੀ ਲਈ ਕੀਤੀ ਗਈ ਲਾਸਾਨੀ ਕੁਰਬਾਨੀ ਮਨੁੱਖੀ ਇਤਿਹਾਸ ਵਿੱਚ ਲਾਮਿਸਾਲ ਘਟਨਾ ਹੈ।





