ਐੱਸ ਐੱਸ ਪੀ ਵਿਜੀਲੈਂਸ ਲਖਬੀਰ ਸਿੰਘ ਮੁਅੱਤਲ

0
20

ਅੰਮਿ੍ਰਤਸਰ : ਪੰਜਾਬ ਸਰਕਾਰ ਨੇ ਅੰਮਿ੍ਰਤਸਰ ਦੇ ਐੱਸ ਐੱਸ ਪੀ ਵਿਜੀਲੈਂਸ ਲਖਬੀਰ ਸਿੰਘ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸ਼ਹਿਰ ਦੇ ਪੌਸ਼ ਇਲਾਕੇ ਰਣਜੀਤ ਐਵੇਨਿਊ ਵਿੱਚ ਵਿਕਾਸ ਕਾਰਜਾਂ ਨਾਲ ਸੰਬੰਧਤ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਤੇ ਕਰੋੜਾਂ ਰੁਪਏ ਦੀ ਹੇਰਾਫੇਰੀ ਦੇ ਮਾਮਲੇ ਵਿੱਚ ਕੀਤੀ ਗਈ ਹੈ। ਗੈਰ-ਸਰਕਾਰੀ ਰਿਪੋਰਟਾਂ ਅਨੁਸਾਰ ਇਹ ਸਖ਼ਤ ਕਦਮ ਇੱਕ ਆਈ ਏ ਐੱਸ ਅਧਿਕਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਚੁੱਕਿਆ ਗਿਆ ਹੈ। ਜਦੋਂ ਇਸ ਸਬੰਧੀ ਲਖਬੀਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾ ਕਿਹਾ ਕਿ ਉਨ੍ਹਾ ਨੂੰ ਆਪਣੀ ਮੁਅੱਤਲੀ ਬਾਰੇ ਪਤਾ ਲੱਗਿਆ ਹੈ, ਪਰ ਉਹ ਇਸ ਫੈਸਲੇ ਦੇ ਪਿੱਛੇ ਦੇ ਅਸਲ ਕਾਰਨਾਂ ਤੋਂ ਅਣਜਾਣ ਹਨ।