16.2 C
Jalandhar
Monday, December 23, 2024
spot_img

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ’ਤੇ ਵਿਚਾਰ : ਮਾਨ

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ’ਤੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਸੂਬੇ ਦੇ ਮੁੱਖ ਸਕੱਤਰ ਨੂੰ ਇਸ ਸਕੀਮ ਨੂੰ ਲਾਗੂ ਕਰਨ ਦੀ ਸੰਭਾਵਨਾ ਤਲਾਸ਼ਣ ਅਤੇ ਕਾਰਜਪ੍ਰਣਾਲੀ ਬਾਰੇ ਗੌਰ ਕਰਨ ਲਈ ਕਿਹਾ ਹੈ ਤਾਂ ਜੋ ਸੂਬੇ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲ ਸਕੇ। ਮੁਲਾਜ਼ਮਾਂ ਦੀ ਭਲਾਈ ਸੰਬੰਧੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮਾਨ ਨੇ ਕਿਹਾ ਕਿ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਾਲ 2004 ’ਚ ਪੁਰਾਣੀ ਪੈਨਸ਼ਨ ਸਕੀਮ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਮੁਲਾਜ਼ਮ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕਰਦੇ ਆ ਰਹੇ ਹਨ।

Related Articles

LEAVE A REPLY

Please enter your comment!
Please enter your name here

Latest Articles