ਸਿੱਖ ਸੰਗਤਾਂ ਬਹੁਤ ਚਿਰ ਤੋਂ ਸਰਕਾਰ ਦਾ ਐਕਸ਼ਨ ਉਡੀਕ ਰਹੀਆਂ ਸਨ : ਧਾਲੀਵਾਲ, ਕਈ ਹੋਰ ਖੁਲਾਸੇ ਹੋਣਗੇ : ਬਲਤੇਜ ਪੰਨੂ

0
21

ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੋਹਲੀ ਦੀ ਗਿ੍ਫਤਾਰੀ ਸਿੱਖ ਸੰਗਤਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ, ਜਿਸ ਦਾ ਪਿਛਲੇ ਚਾਰ-ਪੰਜ ਸਾਲਾਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ¢ਕੋਹਲੀ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ¢ਧਾਲੀਵਾਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਿੱਖ ਸੰਗਤਾਂ ਇਸ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਵੱਡੀ ਲਾਮਬੰਦੀ ਕਰਦੀਆਂ ਰਹੀਆਂ ਹਨ ਅਤੇ ਧਰਨੇ-ਪ੍ਰਦਰਸ਼ਨ ਕੀਤੇ ਗਏ ਹਨ¢
ਪੰਥ ਦੇ ਪ੍ਰਸਿੱਧ ਕੀਰਤਨਏ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿੱਚ ਵੀ ਵੱਡੀ ਲਾਮਬੰਦੀ ਹੋਈ ਸੀ¢ ਉਨ੍ਹਾ ਕਿਹਾ ਕਿ ਇਸ ਕੇਸ ਵਿੱਚ ਇਹ ਪਹਿਲੀ ਗਿ੍ਫਤਾਰੀ ਹੈ ਅਤੇ ਉਹ ਵੀ ਮੁੱਖ ਮੁਲਜ਼ਮ ਦੀ¢ ਧਾਲੀਵਾਲ ਨੇ ਸਿੱਖ ਸੰਗਤਾਂ ਨੂੰ ਵਿਸ਼ਵਾਸ ਦਿਵਾਇਆ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਫੜ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ¢ ਇਹ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ¢
ਦੂਜੇ ਪਾਸੇ ‘ਆਪ’ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਦੱਸਿਆ ਕਿ ਹਾਈ ਕੋਰਟ ਨੇ ਪਿਛਲੇ ਦਿਨੀਂ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨਾਲ ਸੰਬੰਧਤ ਪਟੀਸ਼ਨ ‘’ਤੇ ਸੁਣਵਾਈ ਕਰਦਿਆਂ ਜਾਂਚ ਦੇ ਨਿਰਦੇਸ਼ ਦਿੱਤੇ ਸਨ¢ ਇਸ ਤੋਂ ਬਾਅਦ ਪੰਜਾਬ ਪੁਲਸ ਨੇ 16 ਲੋਕਾਂ ਖਿਲਾਫ ਐੱਫ ਆਈ ਆਰ ਦਰਜ ਕੀਤੀ ਅਤੇ ਐੱਸ ਆਈ ਟੀ ਦਾ ਗਠਨ ਕੀਤਾ¢ ਪੰਨੂ ਨੇ ਦੱਸਿਆ ਕਿ ਸਾਰੇ 16 ਨਾਮਜ਼ਦ ਮੁਲਜ਼ਮਾਂ ਖਿਲਾਫ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ¢ ਕੋਹਲੀ ਦੇ ਗਿ੍ਫਤਾਰੀ ਵਾਰੰਟ ਪਹਿਲਾਂ ਹੀ ਜਾਰੀ ਸਨ, ਜੋ ਪੁਲਸ ਤੋਂ ਬਚਦੇ ਹੋਏ ਚੰਡੀਗੜ੍ਹ ਦੇ ਇੱਕ ਹੋਟਲ ਵਿੱਚ ਰੁਕਿਆ ਹੋਇਆ ਸੀ¢
ਪੰਨੂ ਨੇ ਕਿਹਾ ਕਿ ਪੁਲਸ ਦੀ ਜਾਂਚ ਜਾਰੀ ਹੈ, ਉਮੀਦ ਹੈ ਕਿ ਇਸ ਮਾਮਲੇ ਵਿੱਚ ਕਈ ਹੋਰ ਖੁਲਾਸੇ ਹੋਣਗੇ, ਕਿਉਂਕਿ ਐੱਸ ਜੀ ਪੀ ਸੀ ਦਾ ਆਡਿਟ ਵੀ ਇਹੀ ਸੀ ਏ ਕਰਦਾ ਰਿਹਾ ਹੈ |