ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਇੱਕ ਅਹਿਮ ਸੱਦਾ ਦਿੱਤਾ ਹੈ | ਉਨ੍ਹਾਂ ਨੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ- ਕੰਮ ਕਰਨ ਦਾ ਅਧਿਕਾਰ, ਵੋਟ ਪਾਉਣ ਦਾ ਅਧਿਕਾਰ ਅਤੇ ਸਨਮਾਨ ਨਾਲ ਜਿਊਣ ਦੇ ਅਧਿਕਾਰ ਦੀ ਰਾਖੀ ਲਈ ਇਸ ਸਾਲ ਨੂੰ ਇੱਕ ‘ਜਨ-ਅੰਦੋਲਨ’ ਵਜੋਂ ਮਨਾਉਣ ਦੀ ਅਪੀਲ ਕੀਤੀ | ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਰਾਹੀਂ ਖੜਗੇ ਨੇ ਸੰਵਿਧਾਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ, T ਆਓ ਮਿਲ ਕੇ ਆਪਣੇ ਸੰਵਿਧਾਨ ਦੀ ਰਾਖੀ ਕਰੀਏ, ਨਾਗਰਿਕਾਂ ਨੂੰ ਸ਼ਕਤੀਸ਼ਾਲੀ ਬਣਾਈਏ ਅਤੇ ਸਮਾਜ ਵਿੱਚ ਸਦਭਾਵਨਾ ਨੂੰ ਮਜ਼ਬੂਤ ਕਰੀਏ |”ਉਨ੍ਹਾਂ ਨੇ ਨੌਜਵਾਨਾਂ ਲਈ ਰੁਜ਼ਗਾਰ, ਅÏਰਤਾਂ ਦੀ ਸੁਰੱਖਿਆ, ਕਿਸਾਨਾਂ ਦੀ ਖੁਸ਼ਹਾਲੀ ਅਤੇ ਹਾਸ਼ੀਏ ‘ਤੇ ਪਏ ਲੋਕਾਂ ਲਈ ਸਨਮਾਨਜਨਕ ਜੀਵਨ ਨੂੰ ਸਾਂਝਾ ਸੰਕਲਪ ਬਣਾਉਣ ਦੀ ਗੱਲ ਕਹੀ | ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ, Tਤੁਹਾਨੂੰ ਸਾਰਿਆਂ ਨੂੰ ਨਵਾਂ ਸਾਲ ਮੁਬਾਰਕ | ਉਮੀਦ ਹੈ ਕਿ ਇਹ ਸਾਲ ਤੁਹਾਡੇ ਲਈ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਸਫ਼ਲਤਾ ਲੈ ਕੇ ਆਵੇਗਾ |”





