ਸਤਿੰਦਰ ਸਿੰਘ ਕੋਹਲੀ ਦਾ 6 ਦਿਨ ਦਾ ਪੁਲਸ ਰਿਮਾਂਡ

0
30

ਅੰਮਿ੍ਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ‘ਚ ਗਿ੍ਫ਼ਤਾਰ ਕੀਤੇ ਸ੍ਰੀ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਸੀ.ਏ. ਸਤਿੰਦਰ ਸਿੰਘ ਕੋਹਲੀ ਨੂੰ ਬੀਤੀ ਦੇਰ ਰਾਤ ਇਥੇ ਡਿਊਟੀ ਮੈਜਿਸਟਰੇਟ ਸ੍ਰੀ ਗੌਰਵ ਕੁਮਾਰ ਸ਼ਰਮਾ ਜੇ.ਐੱਮ.ਆਈ.ਸੀ. ਦੀ ਅਦਾਲਤ ‘ਚ ਪੇਸ਼ ਕੀਤਾ ਗਿਆ | ਉਨ੍ਹਾਂ ਨੂੰ ਪੇਸ਼ ਕਰਨ ਮੌਕੇ ਏ.ਸੀ.ਪੀ. ਹਰਮਿੰਦਰ ਸਿੰਘ ਸੰਧੂ ਤੇ ਇੰਸਪੈਕਟਰ ਅਮੋਲਕ ਦੀਪ ਸਿੰਘ ਦੀ ਟੀਮ ਇਥੇ ਲੈ ਕੇ ਪੁੱਜੀ, ਜਿਨ੍ਹਾਂ ਵੱਲੋਂ ਮਾਣਯੋਗ ਅਦਾਲਤ ਪਾਸੋਂ ਹੋਰ ਪੁੱਛਗਿੱਛ ਕਰਨ ਲਈ ਛੇ ਦਿਨ ਦਾ ਰਿਮਾਂਡ ਲੈ ਲਿਆ ਗਿਆ ਹੈ |
ਪੱਤਰਕਾਰਾਂ ਨੇ ਦੋਸ਼ ਲਾਇਆ ਕਿ ਪੁਲਸ ਦੀ ਟੀਮ ਵੱਲੋਂ ਉਨ੍ਹਾਂ ਨਾਲ ਪੇਸ਼ੀ ਮੌਕੇ ਧੱਕਾ-ਮੁੱਕੀ ਵੀ ਕੀਤੀ ਗਈ ਹੈ, ਜਿਸ ਦੀ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਨਿੰਦਾ ਕੀਤੀ ਗਈ ਹੈ |