ਪਟਿਆਲਾ : ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਸਾਂਝੇ ਥੜੇ੍ਹ ਪੀ ਐੱਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ (ਸੰਬੰਧਤ ਏਟਕ) ਅਤੇ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਨਾਲ ਸੰਬੰਧਤ 11 ਆਗੂਆਂ ਨੇ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਦੇ ਪੰਜਾਬ ਸਰਕਾਰ ਦੇ ਮਨਸੂਬਿਆਂ ਖਿਲਾਫ਼ ਸ਼ੁੱਕਰਵਾਰ ਅਦਾਰੇ ਦੇ ਮੁੱਖ ਦਫਤਰ ਸਾਹਮਣੇ ਦੂਸਰੇ ਦਿਨ ਵੀ 24 ਘੰਟੇ ਦੀ ਲੜੀਵਾਰ ਭੁੱਖ ਹੜਤਾਲ ਰੱਖ ਕੇ ਪੰਜਾਬ ਸਰਕਾਰ ਅਤੇ ਬਿਜਲੀ ਮੰਤਰੀ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ¢ ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਪੰਜਾਬ ਸਰਕਾਰ ਦੀ ਪਾਵਰਕਾਮ ਅਦਾਰੇ ਦੀਆਂ ਜਾਇਦਾਦਾਂ ਵੇਚਣ ਦੀ ਘਟੀਆ ਨੀਤੀ ਖਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ¢ਭੁੱਖ ਹੜਤਾਲ ਕੈਂਪ ਵਿੱਚ ਪੰਜਾਬ ਦੇ ਵੱਖ-ਵੱਖ ਸਰਕਲਾਂ ਤੋਂ ਪਹੁੰਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਰਤਨ ਸਿੰਘ ਮਜਾਰੀ, ਗੁਰਪ੍ਰੀਤ ਸਿੰਘ ਗੰਡੀਵਿੰਡ, ਹਰਪਾਲ ਸਿੰਘ, ਬਲਦੇਵ ਸਿੰਘ ਮੰਢਾਲੀ, ਚਮਕÏਰ ਸਿੰਘ ਬੀਰਮੀ, ਕੁਲਵਿੰਦਰ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਮਨਜੀਤ ਸਿੰਘ ਚਾਹਲ, ਜਰਨੈਲ ਸਿੰਘ, ਬੀ ਐੱਸ ਸੇਖੋਂ, ਬਲਵਿੰਦਰ ਸਿੰਘ ਪਸਿਆਣਾ, ਕਰਮਜੀਤ ਸਿੰਘ ਪਟਿਆਲਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਬਿਜਲੀ ਨਿਗਮ ਦੀਆਂ ਵੱਖ-ਵੱਖ ਸ਼ਹਿਰਾਂ ਵਿੱਚ ਵੱਡੇ ਅਕਾਰ ਦੀਆਂ ਬੇਸ਼ਕੀਮਤੀ ਜਾਇਦਾਦਾਂ ਵੇਚਣ ਲਈ ਬਜ਼ਿੱਦ ਹੈ¢ ਆਗੂਆਂ ਨੇ ਕਿਹਾ ਕਿ ਜਾਇਦਾਦਾਂ ਵੇਚਣ ਨਾਲ ਜਿੱਥੇ ਅਦਾਰਾ ਖੋਖਲਾ ਹੋ ਜਾਵੇਗਾ, ਉਥੇ ਵਿੱਤੀ ਤÏਰ ‘ਤੇ ਵੀ ਕਮਜ਼ੋਰ ਹੋ ਜਾਵੇਗਾ¢ਆਗੂਆਂ ਨੇ ਮੁਲਾਜ਼ਮ ਅਤੇ ਮਜ਼ਦੂਰ ਕਿਸਾਨ ਵਿਰੋਧੀ ਬਿਜਲੀ ਸੋਧ ਬਿੱਲ 2025 ਦੇ ਖਰੜੇ ਅਤੇ ਚਾਰ ਲੇਬਰ ਕੋਡਾਂ ਖਿਲਾਫ਼ ਆਵਾਜ਼ ਬੁਲੰਦ ਕਰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ¢ਆਗੂਆਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰਨ ਦੀ ਪਾਵਰ ਮੈਨੇਜਮੈਂਟ ਕੋਲੋਂ ਮੰਗ ਕੀਤੀ¢
ਆਗੂਆਂ ਨੇ ਅਦਾਰੇ ਦੇ ਮੰਤਰੀ ਅਤੇ ਸੀ ਐੱਮ ਡੀ ਦੇ ਹੈਂਕੜ ਰਵੱਈਏ ਦੀ ਨਿੰਦਾ ਕਰਦਿਆਂ ਜਥੇਬੰਦੀਆਂ ਨਾਲ ਟੇਬਲ ‘ਤੇ ਬੈਠ ਕੇ ਗੱਲਬਾਤ ਨਾ ਕਰਨ ਦੀ ਤਾਨਾਸ਼ਾਹੀ ਨੀਤੀ ਦੀ ਤਿੱਖੀ ਨੁਕਤਾਚੀਨੀ ਕੀਤੀ¢ ਆਗੂਆਂ ਨੇ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਵਾਜਿਬ ਮਸਲਿਆਂ ਨੂੰ ਅਣਗੌਲਿਆਂ ਕਰਨ ਦੀ ਘਟੀਆ ਨੀਤੀ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕਰਨ ਬਾਰੇ ਹਾਜ਼ਰੀਨ ਨੂੰ ਵੱਡੀ ਲਾਮਬੰਦੀ ਕਰਨ ਦਾ ਸੱਦਾ ਦਿੰਦਿਆਂ 21 ਜਨਵਰੀ ਨੂੰ ਮੁੱਖ ਦਫਤਰ ਦੇ ਗੇਟਾਂ ‘ਤੇ ਸੂਬਾ ਪੱਧਰ ਦੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ ਕਮਰਕੱਸੇ ਕਰਨ ‘ਤੇ ਜ਼ੋਰ ਦਿੱਤਾ¢ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂ ਕੁਲਵਿੰਦਰ ਸਿੰਘ ਢਿੱਲੋਂ, ਬਲਵਿੰਦਰ ਸਿੰਘ ਉਦੀਪੁਰ, ਸਰਬਜੀਤ ਸਿੰਘ ਲੰਗ, ਗੁਰਦੀਪ ਸਿੰਘ ਮੁਕਤਸਰ, ਰਵੀ ਲੋਂਗੋਵਾਲ, ਜੰਗੀਰ ਸਿੰਘ ਕਟਾਰੀਆ, ਕੁਲਵਿੰਦਰ ਸਿੰਘ, ਕੇਵਲ ਸਿੰਘ ਬਨਵੈਤ, ਰਜਿੰਦਰ ਠਾਕੁਰ, ਗੁਰਪਿਆਰ ਸਿੰਘ, ਗੁਰਮੇਲ ਸਿੰਘ ਨੇ 24 ਘੰਟੇ ਲਈ ਲੜੀਵਾਰ ਭੁੱਖ ਹੜਤਾਲ ‘ਤੇ ਬੈਠੇ¢ਰੋਸ ਧਰਨੇ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਪ੍ਰਭਜੋਤ ਸਿੰਘ, ਮੁਲਾਜ਼ਮ ਆਗੂ ਰਸ਼ਪਾਲ ਸਿੰਘ ਪਾਲੀ, ਕੁਲਵੰਤ ਸਿੰਘ ਤੇ ਲਖਵਿੰਦਰ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |





