ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝÏਤਾ

0
40

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰਨ ਜਾ ਰਹੀ ਹੈ¢ ਸ਼ੁੱਕਰਵਾਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮÏਜੂਦਗੀ ਵਿੱਚ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝÏਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ¢ਇਸ ਸਮਝÏਤੇ ‘ਤੇ ਰਾਜ ਸਿਹਤ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੰਯਮ ਅਗਰਵਾਲ ਅਤੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਦੇ ਕਾਰਜਕਾਰੀ ਡਾਇਰੈਕਟਰ ਮੈਥਿਊ ਜਾਰਜ ਨੇ ਦਸਤਖਤ ਕੀਤੇ¢ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ¢ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕÏਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ 15 ਜਨਵਰੀ, 2026 ਨੂੰ ਇਸ ਯੋਜਨਾ ਦੀ ਰਸਮੀ ਸ਼ੁਰੂਆਤ ਕਰਨਗੇ¢