ਚੰਡੀਗੜ੍ਹ (ਗੁਰਜੀਤ ਬਿੱਲਾ, ਕਿਸ਼੍ਰਨ ਗਰਗ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਵਿਦੇਸ਼ੀ ਕਾਰਜਾਂ ਦਾ ਵਿਸਤਾਰ ਕਰਨ ਨਾਲ ਪੂਰੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ, ਸੈਰ-ਸਪਾਟਾ ਅਤੇ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ¢ਮੁੱਖ ਮੰਤਰੀ ਨੇ ਇਹ ਟਿੱਪਣੀਆਂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਵੱਲੋਂ ਪੰਜਾਬ ਸਰਕਾਰ ਨੂੰ 19 ਕਰੋੜ ਰੁਪਏ ਦਾ ਅੰਤਿ੍ਮ ਲਾਭਅੰਸ਼ ਸੌਂਾਪਣ ਸਮੇਂ ਕੀਤੀਆਂ, ਜਿਨ੍ਹਾਂ ਨੂੰ ਉਨ੍ਹਾਂ ਨੇ ਹਵਾਈ ਅੱਡੇ ਦੇ ਟਿਕਾਊ ਵਿਕਾਸ ਅਤੇ ਕੇਂਦਰ-ਪੰਜਾਬ ਦੀ ਮਜ਼ਬੂਤ ਭਾਈਵਾਲੀ ਦਾ ਪ੍ਰਮਾਣ ਦੱਸਿਆ¢ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਦੇ ਅਧਿਕਾਰੀਆਂ, ਜਿਨ੍ਹਾਂ ਨੇ ਮੁੱਖ ਮੰਤਰੀ ਨੂੰ 19 ਕਰੋੜ ਰੁਪਏ ਦਾ ਅੰਤਿ੍ਮ ਲਾਭਅੰਸ਼ ਚੈੱਕ ਭੇਟ ਕੀਤਾ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਿਰੰਤਰ ਵਿਕਾਸ ਕੇਂਦਰ ਅਤੇ ਪੰਜਾਬ ਸਰਕਾਰਾਂ ਵਿਚਕਾਰ ਮਜ਼ਬੂਤ ਭਾਈਵਾਲੀ ਨੂੰ ਦਰਸਾਉਂਦਾ ਹੈ¢ ਉਨ੍ਹਾਂ ਕਿਹਾ ਕਿ ਹਵਾਈ ਅੱਡੇ ਤੋਂ ਹੋਰ ਉਡਾਣਾਂ ਸ਼ੁਰੂ ਕਰਨ ਨਾਲ ਖਿੱਤੇ ਦੇ ਲੋਕਾਂ ਨੂੰ ਸਹੂਲਤ ਮਿਲੇਗੀ ਅਤੇ ਨਾਲ ਹੀ ਇਹ ਕਦਮ ਦੁਨੀਆ ਭਰ ਦੇ ਮੋਹਰੀ ਉੱਦਮੀਆਂ ਨੂੰ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਲਈ ਆਕਰਸ਼ਿਤ ਕਰੇਗਾ¢





