ਸਰਕਾਰ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਕਰੇ : ਧਰਮਵੀਰ ਗਾਂਧੀ

0
17

ਪਟਿਆਲਾ : ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸਾਂਝੇ ਥੜੇ੍ਹ ਪੀ ਐੱਸ ਈ ਬੀ ਇੰਪਲਾਈਜ਼ ਜਾਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ (ਸੰਬੰਧਤ ਏਟਕ) ਅਤੇ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਨਾਲ ਸਬੰਧਤ 14 ਆਗੂਆਂ ਨੇ ਪੰਜਾਬ ਸਰਕਾਰ ਦੀ ਪਾਵਰ ਸੈਕਟਰ ਵਿਰੋਧੀ ਨੀਤੀ ਅਤੇ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਦੇ ਖਿਲਾਫ਼ ਸਨਿੱਚਰਵਾਰ ਤੀਸਰੇ ਦਿਨ ਪਾਵਰਕਾਮ ਦੇ ਮੁੱਖ ਦਫਤਰ ਸਾਹਮਣੇ 24 ਘੰਟੇ ਦੀ ਲੜੀਵਾਰ ਭੁੱਖ ਹੜਤਾਲ ਰੱਖ ਕੇ ਪੰਜਾਬ ਸਰਕਾਰ ਅਤੇ ਬਿਜਲੀ ਮੰਤਰੀ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ¢ ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਅਦਾਰੇ ਨੂੰ ਤਬਾਹ ਕਰਨ ਵਾਲੀਆਂ ਘਟੀਆ ਨੀਤੀਆਂ ਖਿਲਾਫ਼ ਜੋਰਦਾਰ ਅਵਾਜ਼ ਬੁਲੰਦ ਕੀਤੀ¢ ਇਸ ਭੁੱਖ ਹੜਤਾਲੀ ਕੈਂਪ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਉਚੇਚੇ ਤÏਰ ‘ਤੇ ਪਹੁੰਚ ਕੇ ਹੱਕੀ ਸੰਘਰਸ਼ ਦੀ ਡਟਵੀਂ ਹਮਾਇਤ ਕੀਤੀ ਅਤੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਦੀ ਨੀਤੀ ਤਿਆਗ ਕੇ ਮੁਲਾਜ਼ਮ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ | ਸੰਸਦ ਮੈਂਬਰ ਨੇ ਪਾਰਲੀਮੈਂਟ ਵਿੱਚ ਵੀ ਚੱਲ ਰਹੇ ਸੰਘਰਸ਼ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਨ ਦਾ ਭਰੋਸਾ ਦਿੱਤਾ |
ਇਸ ਮÏਕੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਪੰਜਾਬ ਸਰਕਾਰ ਦੇ ਘਟੀਆ ਵਤੀਰੇ ਦੀ ਨਿੰਦਾ ਕਰਦੇ ਹੋਏ ਆਪਣੀ ਜਥੇਬੰਦੀ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਤਰਫ਼ੋਂ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ¢ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਪਹੁੰਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਹਰਪਾਲ ਸਿੰਘ, ਬਲਦੇਵ ਸਿੰਘ ਮੰਢਾਲੀ, ਕੁਲਵਿੰਦਰ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਮਨਜੀਤ ਸਿੰਘ ਚਾਹਲ, ਜਰਨੈਲ ਸਿੰਘ, ਬੀ ਐੱਸ ਸੇਖੋਂ, ਕਰਮਜੀਤ ਸਿੰਘ ਪਟਿਆਲਾ, ਜਗਤਾਰ ਸਿੰਘ, ਰਾਜਵੀਰ ਸਿੰਘ, ਨਿਰਮਲ ਕੁਮਾਰ, ਕਮਲਜੀਤ ਮੋਹਾਰਖਿਵਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਬਿਜਲੀ ਨਿਗਮ ਦੀਆਂ ਵੱਡੇ ਅਕਾਰ ਦੀਆਂ ਬੇਸ਼ਕੀਮਤੀ ਜਾਇਦਾਦਾਂ ਵੇਚ ਕੇ ਪਬਲਿਕ ਸੈਕਟਰ ਦੇ ਇਸ ਮਹੱਤਵਪੂਰਨ ਅਦਾਰੇ ਦਾ ਦੀਵਾਲਾ ਕੱਢਣਾ ਚਾਹੁੰਦੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢ ਆਗੂਆਂ ਨੇ ਬਿਜਲੀ ਸੋਧ ਬਿੱਲ 2025 ਦੇ ਲੋਕ ਵਿਰੋਧੀ ਖਰੜੇ ਅਤੇ ਚਾਰ ਲੇਬਰ ਕੋਡਾਂ ਖਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਦੀ ਜੋਰਦਾਰ ਮੰਗ ਕੀਤੀ¢ ਆਗੂਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਕੀਤੇ ਸਮਝੌਤੇ ਇੰਨ-ਬਿੰਨ ਲਾਗੂ ਕਰਨ ਦੀ ਪਾਵਰ ਮੈਨੇਜਮੈਂਟ ਕੋਲੋਂ ਜ਼ੋਰਦਾਰ ਮੰਗ ਕੀਤੀ¢
ਆਗੂਆਂ ਨੇ 16 ਪ੍ਰਤੀਸ਼ਤ ਮਹਿੰਗਾਈ ਭੱਤਾ ਜਾਰੀ ਕਰਨ, ਕੱਚੇ ਕਾਮੇ ਪੱਕੇ ਕਰਨ, ਬਿਜਲੀ ਨਿਗਮ ਵਿੱਚ ਖਾਲੀ ਪਈਆਂ ਪੰਜਾਹ ਹਜ਼ਾਰ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ ਦੀ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ | ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਨੇ ਪਾਵਰ ਮੈਨੇਜਮੈਂਟ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਭਾਂਜ ਦੇਣ ਲਈ 21 ਜਨਵਰੀ ਦੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ ਵੱਡੇ ਪੱਧਰ ਦੀ ਲਾਮਬੰਦੀ ਕਰਨ ‘ਤੇ ਜ਼ੋਰ ਦਿੱਤਾ | ਅੱਜ ਤੀਸਰੇ ਦਿਨ ਬਹੁਤ ਹੀ ਉਤਸ਼ਾਹ ਨਾਲ 11 ਆਗੂਆਂ ਦੀ ਬਜਾਏ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ 14 ਆਗੂ ਲਖਵੰਤ ਸਿੰਘ ਦਿਉਲ, ਦਵਿੰਦਰ ਸਿੰਘ ਰੋਪੜ, ਦਲੀਪ ਕੁਮਾਰ, ਗੁਰਮੇਲ ਸਿੰਘ ਨਾਹਰ, ਹਰਪ੍ਰੀਤ ਸਿੰਘ ਗਰੇਵਾਲ, ਅਵਤਾਰ ਸਿੰਘ, ਸੁਖਰਾਜ ਸਿੰਘ, ਜਗਜੀਤ ਸਿੰਘ ਮੱਤੀ, ਲਖਵੀਰ ਸਿੰਘ, ਦੀਪਕ, ਸ਼ਤਰੂਘਨ, ਰਾਜਪਾਲ ਸਿੰਘ, ਰਾਜਿੰਦਰ ਸਿੰਘ, ਹਰਵਿੰਦਰ ਸਿੰਘ ਸੇਖੋਂ 24 ਘੰਟੇ ਲਈ ਲੜੀਵਾਰ ਭੁੱਖ ਹੜਤਾਲ ‘ਤੇ ਬੈਠੇ ¢