ਚੰਡੀਗੜ੍ਹ : ਰਾਜਸਥਾਨ ’ਚ ਨਗੌਰ ਅਦਾਲਤ ਦੇ ਬਾਹਰ ਗੈਂਗਸਟਰ ਸੰਦੀਪ ਬਿਸ਼ਨੋਈ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਬੰਬੀਹਾ ਗਰੁੱਪ ਨੇ ਸੁਲਤਾਨ ਦਵਿੰਦਰ ਬੰਬੀਹਾ ਫੇਸਬੁਕ ਅਕਾਊਂਟ ’ਤੇ ਪੋਸਟ ਪਾ ਕੇ ਕਿਹਾ ਕਿ ਸੰਦੀਪ ਦਾ ਕਤਲ ਉਨ੍ਹਾਂ ਦੇ ਸ਼ੇਰ ਭਰਾਵਾਂ ਵੱਲੋਂ ਕੀਤਾ ਗਿਆ ਹੈ। ਆਉਣ ਵਾਲੇ ਸਮੇਂ ’ਚ ਲਾਰੈਂਸ ਬਿਸ਼ਨੋਈ, ਜੱਗੂ ਅਤੇ ਗੋਲਡੀ ਦਾ ਵੀ ਇਹੋ ਹਸ਼ਰ ਹੋਵੇਗਾ। ਇਹ ਤਿੰਨੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ ਹੇਠ ਨਾਮਜ਼ਦ ਹਨ। ਬੰਬੀਹਾ ਗੈਂਗ ਨੇ ਪਹਿਲਾਂ ਹੀ ਕਿਹਾ ਸੀ ਕਿ ਸਿੱਧੂ ਮੂਸੇਵਾਲਾ ਦਾ ਨਾਂਅ ਉਨ੍ਹਾਂ ਦੇ ਗੈਂਗ ਨਾਲ ਜ਼ਬਰਦਸਤੀ ਜੋੜਿਆ ਗਿਆ ਸੀ ਅਤੇ ਇਸ ਲਈ ਲਾਰੈਂਸ ਨੇ ਉਸ ਦਾ ਕਤਲ ਕਰਵਾਇਆ।




