ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

0
14

ਚੰਡੀਗੜ੍ਹ (ਗੁਰਜੀਤ ਬਿੱਲਾ/ਕ੍ਰਿਸ਼ਨ ਗਰਗ)
ਪੰਜਾਬ ਸਰਕਾਰ ਦੇ ‘ਮਿਸ਼ਨ ਰੁਜ਼ਗਾਰ’ ਤਹਿਤ ਸਨਿੱਚਰਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ ਨÏਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨÏਕਰੀਆਂ ਮਿਲਣ ਦਾ ਨਵਾਂ ਰਿਕਾਰਡ ਕਾਇਮ ਹੋਇਆ ਹੈ¢ ਇਹਨਾਂ ਉਮੀਦਵਾਰਾਂ ਵਿੱਚ 385 ਸਪੈਸ਼ਲ ਐਜੂਕੇਟਰ ਟੀਚਰ, 157 ਪ੍ਰਾਇਮਰੀ ਟੀਚਰ, 8 ਪਿ੍ੰਸੀਪਲ ਅਤੇ ਤਰਸ ਦੇ ਆਧਾਰ ‘ਤੇ ਭਰਤੀ ਹੋਏ 56 ਮੁਲਾਜ਼ਮ ਹਨ¢
ਨਵ-ਨਿਯੁਕਤ ਉਮੀਦਵਾਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨÏਕਰੀਆਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਕਦੇ ਵੀ ਕਿਸੇ ਨਿਯੁਕਤੀ ਨੂੰ ਅਦਾਲਤੀ ਚੁਣÏਤੀ ਦਾ ਸਾਹਮਣਾ ਨਹੀਂ ਕਰਨਾ ਪਿਆ¢ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਅਪ੍ਰੈਲ, 2022 ਤੋਂ ਸਰਕਾਰੀ ਨÏਕਰੀਆਂ ਦੇਣ ਲਈ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਤੱਕ 61281 ਸਰਕਾਰੀ ਨÏਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ¢ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਅੱਜ ਵੀ ਉਹ ਸਮਾਂ ਯਾਦ ਹੈ, ਜਦੋਂ ਨÏਜਵਾਨ ਨਿਯੁਕਤੀ ਪੱਤਰ ਦੀ ਆਸ ਵਿੱਚ ਸਾਲਾਂਬੱਧੀ ਡਾਕੀਏ ਨੂੰ ਉਡੀਕਦੇ ਰਹਿੰਦੇ ਸਨ, ਪਰ ਹੁਣ ਉਹ ਦÏਰ ਖਤਮ ਹੋ ਗਿਆ¢
ਮਾਨ ਨੇ ਕਿਹਾ—ਪਿਛਲੀਆਂ ਸਰਕਾਰਾਂ ਨੇ ਕਾਬਲੀਅਤ ਤੇ ਯੋਗਤਾ ਦੀ ਕਦਰ ਨਹੀਂ ਕੀਤੀ, ਸਗੋਂ ਇਨ੍ਹਾਂ ਸਰਕਾਰਾਂ ਨੇ ਆਪਣੇ ਪੁੱਤ-ਭਤੀਜਿਆਂ ਅਤੇ ਚਹੇਤਿਆਂ ਨੂੰ ਰਿਉੜੀਆਂ ਵਾਂਗ ਨÏਕਰੀਆਂ ਵੰਡੀਆਂ¢ ਇਨ੍ਹਾਂ ਸਰਕਾਰਾਂ ਨੇ ਯੋਗਤਾ ਹੋਣ ਦੇ ਬਾਵਜੂਦ ਨÏਕਰੀ ਦੀ ਉਡੀਕ ਵਿੱਚ ਭਟਕਦੇ ਨÏਜਵਾਨਾਂ ਦਾ ਦੁੱਖ-ਦਰਦ ਨਹੀਂ ਸਮਝਿਆ¢ਅਸੀਂ ਚਾਰ ਸਾਲਾਂ ਵਿੱਚ ਪੰਜਾਬ ਦੇ ਹਰੇਕ ਪਿੰਡ, ਸ਼ਹਿਰ ਤੇ ਕਸਬੇ ਦੇ ਨÏਜਵਾਨ ਨੂੰ ਕਾਬਲੀਅਤ ਅਤੇ ਯੋਗਤਾ ਦੇ ਆਧਾਰ ‘ਤੇ ਨÏਕਰੀ ਦਿੱਤੀ ਤਾਂ ਕਿ ਸਧਾਰਨ ਘਰਾਂ ਦੇ ਨÏਜਵਾਨਾਂ ਨੂੰ ਅੱਗੇ ਆਉਣ ਦਾ ਮÏਕਾ ਮਿਲ ਸਕੇ¢ਰਵਾਇਤੀ ਪਾਰਟੀਆਂ ਦੇ ਸਿਆਸਤਦਾਨ ਆਪਣੇ ਪਰਵਾਰਾਂ, ਰਿਸ਼ਤੇਦਾਰਾਂ ਅਤੇ ਚਹੇਤਿਆਂ ਨੂੰ ਹੀ ਪੰਜਾਬ ਸਮਝਦੇ ਸਨ ਪਰ ਮੇਰੇ ਲਈ ਸਾਰਾ ਪੰਜਾਬ ਹੀ ਮੇਰਾ ਪਰਿਵਾਰ ਹੈ¢”ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਪੈਸ਼ਲ ਐਜੂਕੇਟਰ ਟੀਚਰਾਂ ਦਾ ਵੱਖਰਾ ਕਾਡਰ ਬਣਾਇਆ ਗਿਆ ਹੈ, ਜਿਸ ਤਹਿਤ ਅੱਜ 385 ਸਪੈਸ਼ਲ ਐਜੂਕੇਟਰ ਟੀਚਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ¢ ਉਨ੍ਹਾ ਕਿਹਾ ਕਿ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਨਵੇਂ ਹੁਨਰ ਸਿੱਖਣ ਲਈ ਵੱਡਾ ਲਾਭ ਹੋਵੇਗਾ¢ ਸਰਕਾਰੀ ਸਕੂਲਾਂ ਵਿੱਚ ਇਸ ਵੇਲੇ ਵਿਸ਼ੇਸ਼ ਲੋੜਾਂ ਵਾਲੇ ਤਕਰੀਬਨ 48000 ਬੱਚੇ ਪੜ੍ਹ ਰਹੇ ਹਨ¢
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦੇ ਹਰੇਕ ਸਕੂਲ ਵਿੱਚ ਹੁਣ ਸਿੱਖਿਆ ਕ੍ਰਾਂਤੀ ਦਾ ਸਾਫ ਅਸਰ ਦੇਖਿਆ ਜਾ ਸਕਦਾ ਹੈ¢ ਇਸ ਦੀ ਮਿਸਾਲ ਦਿੰਦਿਆਂ ਉਨ੍ਹਾ ਕਿਹਾ ਕਿ ਅੱਜ ਪੰਜਾਬ ਦਾ ਇਕ ਵੀ ਸਰਕਾਰੀ ਸਕੂਲ ਅਜਿਹਾ ਨਹੀਂ, ਜਿੱਥੇ ਕੋਈ ਬੱਚਾ ਜ਼ਮੀਨ ‘ਤੇ ਬੈਠ ਕੇ ਤਾਲੀਮ ਹਾਸਲ ਕਰਦਾ ਹੋਵੇ¢ ਸਾਲ 2022 ਵਿੱਚ ਸਰਕਾਰੀ ਸਕੂਲਾਂ ਦੇ 28 ਲੱਖ ਬੱਚਿਆਂ ਵਿੱਚੋਂ ਚਾਰ ਲੱਖ ਬੱਚੇ ਜ਼ਮੀਨ ‘ਤੇ ਬੈਠ ਕੇ ਪੜ੍ਹਦੇ ਸਨ¢
ਨਵ-ਨਿਯੁਕਤ ਨÏਜਵਾਨਾਂ ਨੇ ਮੁੱਖ ਮੰਤਰੀ ਨਾਲ ਦਿਲ ਦੇ ਵਲਵਲੇ ਸਾਂਝੇ ਕੀਤੇ¢ ਮਲੋਟ ਤੋਂ ਨÏਜਵਾਨ ਨਿਤਿਨ ਨੇ ਦੱਸਿਆ ਕਿ ਅੱਜ ਉਸ ਦੀ ਜ਼ਿੰਦਗੀ ਦਾ ਸੁਪਨਾ ਸਾਕਾਰ ਹੋਇਆ ਹੈ, ਕਿਉਂਕਿ ਉਹ ਸਾਲ 2025 ਵਿੱਚ ਪੰਜਾਬ ਪੁਲਸ ਵਿੱਚ ਕਾਂਸਟੇਬਲ ਭਰਤੀ ਹੋਇਆ ਸੀ, ਪਰ ਉਸ ਨੇ ਜਾਇਨ ਨਹੀਂ ਕੀਤਾ ਅਤੇ ਅਧਿਆਪਕ ਬਣਨ ਲਈ ਮਿਹਨਤ ਕੀਤੀ¢
ਗੁਰਦਾਸਪੁਰ ਤੋਂ ਨਵ-ਨਿਯੁਕਤ ਅਧਿਆਪਕਾ ਨਵਪ੍ਰੀਤ ਕÏਰ ਨੇ ਕਿਹਾ ਕਿ ਉਹ ਭਾਵੇਂ ਪ੍ਰਾਈਵੇਟ ਸਕੂਲ ਵਿੱਚ ਸਪੈਸ਼ਲ ਐਜੂਕੇਟਰ ਸੀ ਅਤੇ ਹੁਣ ਪੰਜਾਬ ਸਰਕਾਰ ਵਿੱਚ ਸਪੈਸ਼ਲ ਐਜੂਕੇਟਰ ਨਿਯੁਕਤ ਹੋ ਕੇ ਸਰਕਾਰ ਦੀ ਟੀਮ ਦਾ ਹਿੱਸਾ ਬਣ ਕੇ ਉਸ ਦਾ ਸੁਪਨਾ ਪੂਰਾ ਹੋਇਆ ਹੈ¢ ਫਾਜ਼ਿਲਕਾ ਦੀ ਨਵ-ਨਿਯੁਕਤ ਮਹਿਲਾ ਅਧਿਆਪਕਾ ਨੇ ਦੱਸਿਆ ਕਿ ਉਹ 12 ਸਾਲਾਂ ਤੋਂ ਸਰਕਾਰੀ ਨÏਕਰੀ ਦੀ ਉਡੀਕ ਕਰ ਰਹੀ ਸੀ ਅਤੇ ਹੁਣ ਸਰਕਾਰੀ ਨÏਕਰੀ ਮਿਲਣ ਨਾਲ ਉਸ ਦੀ ਉਡੀਕ ਖਤਮ ਹੋਈ ਹੈ, ਜਿਸ ਲਈ ਉਹ ਸਰਕਾਰ ਦੀ ਸ਼ੁਕਰਗੁਜ਼ਾਰ ਹੈ¢ ਪਟਿਆਲਾ ਤੋਂ ਨਵ-ਨਿਯੁਕਤ ਅਧਿਆਪਕਾ ਸ਼ਿਲਪਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ¢