ਪੱਟੀ (ਬਲਦੇਵ ਸਿੰਘ ਸੰਧੂ)-ਅਣਪਛਾਤੇ ਵਿਅਕਤੀਆਂ ਨੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ¢ਜਰਮਲ ਸਿੰਘ ਅੰਮਿ੍ਤਸਰ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ, ਜਿੱਥੇ ਚੱਲਦੇ ਸਮਾਗਮ ਦÏਰਾਨ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ | ਜਰਮਲ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮਿ੍ਤਕ ਐਲਾਨ ਦਿੱਤਾ ਗਿਆ¢




