ਬਠਿੰਡਾ (ਪਰਵਿੰਦਰ ਜੀਤ ਸਿੰਘ)-ਸੋਮਵਾਰ ਨੂੰ ਬਠਿੰਡਾ ਦੀ ਅਦਾਲਤ ਵਿੱਚ ਭਾਜਪਾ ਸੰਸਦ ਮੈਂਬਰ ਤੇ ਫਿਲਮ ਅਦਾਕਾਰਾ ਕੰਗਨਾ ਰਣÏਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਕੇਸ ਵਿੱਚ ਸੁਣਵਾਈ ਹੋਈ¢ਇਹ ਮਾਮਲਾ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨਾਂ ਦÏਰਾਨ ਬਜ਼ੁਰਗ ਅÏਰਤ ਮਹਿੰਦਰ ਕÏਰ ਵਿਰੁੱਧ ਕੀਤੀਆਂ ਗਈਆਂ ਕਥਿਤ ਅਪਮਾਨਜਨਕ ਟਿੱਪਣੀਆਂ ਨਾਲ ਸਬੰਧਤ ਹੈ¢ਸੁਣਵਾਈ ਦÏਰਾਨ ਕੰਗਨਾ ਰਣÏਤ ਨਿੱਜੀ ਤÏਰ ‘ਤੇ ਪੇਸ਼ ਨਹੀਂ ਹੋਈ, ਹਾਲਾਂਕਿ ਉਨ੍ਹਾਂ ਦੇ ਵਕੀਲ ਉਨ੍ਹਾਂ ਵੱਲੋਂ ਪੇਸ਼ ਹੋਏ¢ਸੁਣਵਾਈ ਦÏਰਾਨ ਮਹਿੰਦਰ ਕÏਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਤਿੰਨ ਹੋਰ ਗਵਾਹਾਂ ਨੂੰ ਪੇਸ਼ ਕਰਨ ਲਈ ਅਰਜ਼ੀ ਦਾਇਰ ਕੀਤੀ¢ਇਸ ਦÏਰਾਨ ਕੰਗਨਾ ਰਣÏਤ ਦੇ ਵਕੀਲ ਨੇ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ ਕਰਦੇ ਹੋਏ ਅਰਜ਼ੀ ਦਾਇਰ ਕੀਤੀ¢ਮਹਿੰਦਰ ਕÏਰ ਦੇ ਵਕੀਲ ਨੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਕੰਗਨਾ ਰਣÏਤ ਜਾਣਬੁੱਝ ਕੇ ਅਦਾਲਤ ਤੋਂ ਬਚ ਰਹੀ ਹੈ ਤੇ ਉਨ੍ਹਾਂ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੇਣਾ ਉਚਿਤ ਨਹੀਂ ਹੈ¢ਉਨ੍ਹਾਂ ਅਦਾਲਤ ਨੂੰ ਕੰਗਨਾ ਦੀ ਨਿੱਜੀ ਪੇਸ਼ੀ ਯਕੀਨੀ ਬਣਾਉਣ ਦੀ ਅਪੀਲ ਕੀਤੀ¢ਮਹਿੰਦਰ ਕÏਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਇਸ ਮਾਮਲੇ ਵਿਚ ਦੋ ਗਵਾਹ ਪਹਿਲਾਂ ਹੀ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ ਅਤੇ ਕੁਝ ਮਹੱਤਵਪੂਰਨ ਸਬੂਤ ਅਦਾਲਤ ਦੇ ਸਾਹਮਣੇ ਪੇਸ਼ ਕੀਤੇ ਗਏ ਹਨ¢ਉਨ੍ਹਾਂ ਅੱਗੇ ਕਿਹਾ ਕਿ ਪੀੜਤ ਧਿਰ ਪਿਛਲੇ ਚਾਰ ਸਾਲਾਂ ਤੋਂ ਇਨਸਾਫ਼ ਲਈ ਲੜ ਰਹੀ ਹੈ¢ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਅਗਲੀ ਸੁਣਵਾਈ 15 ਜਨਵਰੀ ਲਈ ਤੈਅ ਕੀਤੀ¢ਅਗਲੀ ਤਰੀਕ ‘ਤੇ ਗਵਾਹ ਦੀ ਅਰਜ਼ੀ ਤੇ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ ‘ਤੇ ਵਿਸਥਾਰਤ ਦਲੀਲਾਂ ਹੋਣ ਦੀ ਉਮੀਦ ਹੈ¢ਜ਼ਿਕਰਯੋਗ ਹੈ ਕਿ ਇਹ ਮਾਮਲਾ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦÏਰਾਨ ਇੰਟਰਨੈੱਟ ‘ਤੇ ਸਾਂਝੀ ਕੀਤੀ ਗਈ ਇਕ ਪੋਸਟ ਨਾਲ ਸਬੰਧਤ ਹੈ, ਜਿਸ ਵਿੱਚ ਕੰਗਨਾ ਰਣÏਤ ‘ਤੇ ਇੱਕ ਬਜ਼ੁਰਗ ਅÏਰਤ, ਮਹਿੰਦਰ ਕÏਰ ਦੇ ਅਕਸ ਨੂੰ ਖਰਾਬ ਕਰਨ ਦਾ ਦੋਸ਼ ਹੈ¢ ਮਹਿੰਦਰ ਕÏਰ ਦਾ ਕਹਿਣਾ ਹੈ ਕਿ ਉਹ ਉਦੋਂ ਤਕ ਪਿੱਛੇ ਨਹੀਂ ਹਟੇਗੀ, ਜਦੋਂ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲ ਜਾਂਦਾ¢




