ਰੋਹਤਕ : ਜਬਰ-ਜ਼ਨਾਹ ਤੇ ਕਤਲ ਮਾਮਲੇ ਵਿੱਚ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਪੈਰੋਲ ਮਿਲਣ ਤੋਂ ਬਾਅਦ ਸੋਮਵਾਰ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ | ਉਸ ਨੂੰ ਸਿਰਸਾ ਦੇ ਡੇਰਾ ਹੈੱਡਕੁਆਰਟਰ ਵਿੱਚ ਰਹਿਣ ਲਈ 40 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ | ਉਸ ਨੂੰ ਡੇਰੇ ਦੇ ਦੂਜੇ ਗੁਰੂ ਸਤਨਾਮ ਸਿੰਘ ਦੇ ਜਨਮ ਦਿਨ ਤੋਂ ਪਹਿਲਾਂ ਪੈਰੋਲ ਦਿੱਤੀ ਗਈ ਹੈ | ਇਸ ਮੌਕੇ ਹਰ ਸਾਲ 25 ਜਨਵਰੀ ਨੂੰ ਸਿਰਸਾ ਵਿੱਚ ਸਮਾਗਮ ਕਰਵਾਇਆ ਜਾਂਦਾ ਹੈ | 2017 ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਇਹ ਜੇਲ੍ਹ ਤੋਂ ਉਸ ਦੀ 15ਵੀਂ ਰਿਹਾਈ ਹੈ |





