ਪਟਿਆਲਾ : ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਵੱਲੋਂ ਬਿਜਲੀ ਨਿਗਮ ਦੀਆਂ ਜਾਇਦਾਦਾਂ ਵੇਚਣ ਖਿਲਾਫ਼ ਅਤੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਦੇ ਮੁੱਦੇ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਸਾਂਝੇ ਥੜੇ੍ਹ ਪੀ ਐੱਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ (ਸੰਬੰਧਤ ਏਟਕ) ਅਤੇ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਦੇ ਸਾਂਝੇ ਸੱਦੇ ‘ਤੇ ਨਵੇਂ ਸਾਲ ਦੀ ਆਮਦ ਦੇ ਪਹਿਲੇ ਦਿਨ 1 ਜਨਵਰੀ ਤੋਂ ਅਦਾਰੇ ਦੇ ਮੁੱਖ ਦਫ਼ਤਰ ਸਾਹਮਣੇ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਦੇ ਪੰਜਵੇਂ ਦਿਨ ਸੋਮਵਾਰ 15 ਆਗੂਆਂ ਨੇ 24 ਘੰਟੇ ਲਈ ਭੁੱਖ ਹੜਤਾਲ ਰੱਖ ਕੇ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਦੀਆਂ ਅਦਾਰੇ ਦੀ ਸਫ ਲਪੇਟਣ ਵਾਲੀਆਂ ਨੀਤੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ¢ ਕੜਾਕੇ ਦੀ ਠੰਢ ਦੇ ਮÏਸਮ ਵਿੱਚ ਵੀ ਅਦਾਰੇ ਦੀ ਸਲਾਮਤੀ ਲਈ ਪੰਜਾਬ ਦੇ ਦੂਰ-ਦੁਰਾਡੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਭੁੱਖ ਪੜਤਾਲ ਕੈਂਪ ਵਿੱਚ ਇਕੱਤਰ ਹੋਏ ਮੁਲਾਜ਼ਮ ਅਤੇ ਪੈਨਸ਼ਨਰ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਸੂਬਾ ਪੱਧਰੀ ਆਗੂਆਂ ਬਲਦੇਵ ਸਿੰਘ ਮੰਢਾਲੀ, ਕੁਲਵਿੰਦਰ ਸਿੰਘ ਢਿੱਲੋਂ, ਬਲਜੀਤ ਕੁਮਾਰ ਧੀਮਾਨ, ਇੰਜੀ : ਹਰਮਨਦੀਪ, ਰਾਧੇਸ਼ਿਆਮ, ਮਨਜੀਤ ਸਿੰਘ ਚਾਹਲ, ਬੀ ਐਸ ਸੇਖੋਂ, ਜਰਨੈਲ ਸਿੰਘ, ਲਖਵਿੰਦਰ ਸਿੰਘ, ਮਦਨ ਗੋਪਾਲ, ਵਰਿੰਦਰ ਬਾਜਵਾ, ਬਾਬਾ ਅਮਰਜੀਤ ਸਿੰਘ, ਕੁਲਦੀਪ ਸਿੰਘ ਚÏਹਾਨ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਦੀ ਨੀਤੀ ਅਦਾਰੇ ਨੂੰ ਖਤਮ ਕਰਨ ਵਾਲੀ ਹੈ¢ ਇਸੇ ਕਰਕੇ 75 ਪ੍ਰਤੀਸ਼ਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਅਗਵਾਈ ਕਰਨ ਵਾਲੀ ਲੀਡਰਸ਼ਿਪ ਨਾਲ ਟੇਬਲ ‘ਤੇ ਬੈਠ ਕੇ ਵਿਚਾਰ ਕਰਨ ਲਈ ਨਾ ਤਾਂ ਅਦਾਰੇ ਦੇ ਮੰਤਰੀ ਅਤੇ ਨਾ ਹੀ ਮੈਨੇਜਿੰਗ ਡਾਇਰੈਕਟਰ ਤਿਆਰ ਹੋ ਰਹੇ ਹਨ, ਕਿਉਂਕਿ ਉਨ੍ਹਾਂ ਕੋਲ ਮਹਿੰਗੀਆਂ ਜਾਇਦਾਦਾਂ ਵੇਚਣ ਬਾਰੇ ਕੋਈ ਤਰਕ ਨਹੀਂ ¢ ਇਸੇ ਕਰਕੇ ਮੰਤਰੀ ਅਤੇ ਅਦਾਰੇ ਦੇ ਮੁਖੀੇ ਮਾਨ ਸਰਕਾਰ ਦੀ ਘਟੀਆ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਲਈ ਬੇਸ਼ਕੀਮਤੀ ਜਾਇਦਾਦਾਂ ਵੇਚ ਕੇ ਪਬਲਿਕ ਸੈਕਟਰ ਦੇ ਇਸ ਮਹੱਤਵਪੂਰਨ ਅਦਾਰੇ ਨੂੰ ਵਿੱਤੀ ਤÏਰ ‘ਤੇ ਕਮਜ਼ੋਰ ਕਰਕੇ ਖਤਮ ਕਰਨਾ ਚਾਹੁੰਦੇ ਹਨ¢ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੀ ਪਾਵਰ ਸੈਕਟਰ ਨੂੰ ਪੂੰਜੀਪਤੀਆਂ ਦੇ ਹਵਾਲੇ ਕਰਨ ਲਈ ਸੂਬਾ ਸਰਕਾਰ ਨਾਲ ਇੱਕ-ਮਿੱਕ ਹੈ ¢ ਇਸ ਕਰਕੇ ਹਾਕਮਾਂ ਦੀਆਂ ਇਨ੍ਹਾਂ ਮਾਰੂ ਨੀਤੀਆਂ ਨਾਲ ਆਉਣ ਵਾਲੇ ਸਮੇਂ ਵਿੱਚ ਬਿਜਲੀ ਆਮ ਲੋਕਾਂ ਅਤੇ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ¢
ਆਗੂਆਂ ਨੇ ਬਿਜਲੀ ਸੋਧ ਬਿੱਲ 2025 ਦੇ ਲੋਕ ਵਿਰੋਧੀ ਖਰੜੇ ਅਤੇ ਚਾਰ ਲੇਬਰ ਕੋਡਾਂ ਖਿਲਾਫ਼ ਤਿੱਖੇ ਸੰਘਰਸ਼ਾਂ ਲਈ ਲਾਮਬੰਦੀ ਕਰਨ ਬਾਰੇ ਹਾਜ਼ਰੀਨ ਨੂੰ ਸੁਚੇਤ ਕਰਦੇ ਹੋਏ 16 ਜਨਵਰੀ ਦੇ ਸਾਂਝੇ ਰੋਸ ਪ੍ਰਦਰਸ਼ਨਾਂ ਨੂੰ ਕਾਮਯਾਬ ਕਰਨ ਲਈ ਵਹੀਰਾਂ ਘੱਤ ਕੇ ਪੂਰੇ ਪੰਜਾਬ ਦੇ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਪਹੁੰਚਣ ਦਾ ਸੱਦਾ ਦਿੱਤਾ¢ ਆਗੂਆਂ ਨੇ ਪਾਵਰ ਮੈਨੇਜਮੈਂਟ ਕੋਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਕੀਤੇ ਸਮਝÏਤੇ ਇੰਨ-ਬਿੰਨ ਲਾਗੂ ਕਰਨ ਦੀ ਜ਼ੋਰਦਾਰ ਮੰਗ ਕੀਤੀ ¢ ਆਗੂਆਂ ਨੇ 16 ਪ੍ਰਤੀਸ਼ਤ ਮਹਿੰਗਾਈ ਭੱਤਾ ਜਾਰੀ ਕਰਨ, ਕੱਚੇ ਕਾਮੇ ਪੱਕੇ ਕਰਨ, ਬਿਜਲੀ ਨਿਗਮ ਵਿੱਚ ਖਾਲੀ ਪਈਆਂ ਹਜ਼ਾਰਾਂ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ ਦੀ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ | ਆਗੂਆਂ 21 ਜਨਵਰੀ ਨੂੰ ਅਦਾਰੇ ਦੇ ਮੁੱਖ ਦਫਤਰ ਅੱਗੇ ਦਿੱਤੇ ਜਾ ਰਹੇ ਸੂਬਾ ਪੱਧਰੀ ਲਾਮਿਸਾਲ ਰੋਸ ਧਰਨੇ ਦੀਆਂ ਜ਼ੋਰਦਾਰ ਤਿਆਰੀਆਂ ਕਰਨ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਬਾਰੇ ਹਾਜ਼ਰੀਨ ਨੂੰ ਅਹਿਦ ਕਰਕੇ ਜਾਣ ਦੀ ਅਪੀਲ ਕੀਤੀ¢ ਅੱਜ ਪੰਜਵੇਂ ਦਿਨ ਪੂਰੇ ਉਤਸ਼ਾਹ ਨਾਲ 15 ਮੁਲਾਜ਼ਮ ਅਤੇ ਪੈਨਸ਼ਨਰ ਆਗੂ ਬਰਜਿੰਦਰ ਸ਼ਰਮਾ, ਕÏਰ ਸਿੰਘ ਸੋਹੀ, ਬਲਵਿੰਦਰ ਸਿੰਘ, ਜਸਵੀਰ ਸਿੰਘ ਆਂਡਲੂ, ਸੁਖਵਿੰਦਰ ਭਗਤ, ਹਰਬੰਸ ਸਿੰਘ ਦੀਦਾਰਗੜ੍ਹ, ਧਰਮਿੰਦਰ ਕੁਲੇ, ਕਰਤਾਰ ਸਿੰਘ, ਮਦਨ ਗੋਪਾਲ, ਤਰਸੇਮ ਸਿੰਘ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ, ਅਵਤਾਰ ਸਿੰਘ ਬਰਾੜ, ਰਣਜੀਤ ਸਿੰਘ, ਅੰਮਿ੍ਤਪਾਲ ਸਿੰਘ ਸਮਰਾਲਾ 24 ਘੰਟੇ ਲਈ ਲੜੀਵਾਰ ਭੁੱਖ ਹੜਤਾਲ ‘ਤੇ ਬੈਠੇ¢





