ਸੰਧੂ ਜੋੜੇ ਦੀ ਬਾਦਲ ਦਲ ‘ਚ ਵਾਪਸੀ

0
12

ਪਟਿਆਲਾ : ਜ਼ਿਲ੍ਹਾ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਐੱਸ ਐੱਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਅਤੇ ਉਨ੍ਹਾ ਦੀ ਪਤਨੀ ਬੀਬੀ ਅਨੂਪ ਇੰਦਰ ਕੌਰ ਸੰਧੂ ਘਰ ਵਾਪਸੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ | ਇਹ ਐਲਾਨ ਉਨ੍ਹਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਕੀਤਾ, ਜਿਸ ਦੌਰਾਨ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ | ਸੁਖਬੀਰ ਨੇ ਸੰਧੂ ਜੋੜੇ ਦਾ ਸਿਰੋਪਾਓ ਦੇ ਕੇ ਸਵਾਗਤ ਵੀ ਕੀਤਾ | ਇਸ ਮੌਕੇ ਤਜਿੰਦਰ ਸਿੰਘ ਮਿੱਡੂਖੇੜਾ ਵੀ ਮੌਜੂਦ ਸਨ | ਸੰਧੂ ਦੇ ਪਿਤਾ ਮਰਹੂਮ ਜਸਦੇਵ ਸਿੰਘ ਸੰਧੂ ਅਤੇ ਮਾਤਾ ਮਰਹੂਮ ਜਸਦੇਵ ਕੌਰ ਸੰਧੂ ਵੀ ਕਈ ਵਾਰ ਵਿਧਾਇਕ ਰਹਿ ਚੁੱਕੇ ਹਨ, ਜਦਕਿ ਸੰਧੂ ਨੇ ਵੀ 2012 ਵਿੱਚ ਸਨੌਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ, ਪਰ ਉਹ ਸਖਤ ਮੁਕਾਬਲੇ ਵਿੱਚ ਕਾਂਗਰਸ ਆਗੂ ਲਾਲ ਸਿੰਘ ਕੋਲੋਂ ਹਾਰ ਗਏ ਸਨ |