ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਜਦੋਂ ਉਹ ਹਿਸਾਬ-ਕਿਤਾਬ ਲੈ ਕੇ ਆਪਣਾ ਸਪੱਸ਼ਟੀਕਰਨ ਦੇਣਗੇ ਤਾਂ ਉਸ ਸਮੇਂ ਲਾਈਵ ਪ੍ਰਸਾਰਨ ਕੀਤਾ ਜਾਵੇ | ਮਾਨ ਨੇ ਟਵੀਟ ਕਰਦਿਆਂ ਕਿਹਾ ਹੈ, ‘ਪੂਰੀ ਦੁਨੀਆ ‘ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ-ਕਿਤਾਬ ਲੈ ਕੇ ਜਾਓਗੇ…ਸਾਰੇ ਚੈਨਲਾਂ ‘ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦੈ…ਮੈਂ ਵੀ ਦੁਨੀਆ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਨ ਕੀਤਾ ਜਾਵੇ, ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ…ਮਿਲਦੇ ਹਾਂ ਜੀ 15 ਜਨਵਰੀ ਨੂੰ …ਸਬੂਤਾਂ ਸਮੇਤ |’ ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਦੇ ਦੋਸ਼ ਹੇਠ ਅਕਾਲ ਤਖਤ ਸਕੱਤਰੇਤ ‘ਚ ਤਲਬ ਕੀਤਾ ਹੋਇਆ ਹੈ |





