ਪੰਜਾਬ ‘ਚ ਪਾਰਾ 5 ਡਿਗਰੀ ਤੋਂ ਹੇਠਾਂ

0
20

ਚੰਡੀਗੜ੍ਹ : ਮੌਸਮ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਸ਼ੁੱਕਰਵਾਰ ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗ ਗਿਆ | ਹਰਿਆਣਾ ਵਿੱਚ ਸਿਰਸਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਵਿਭਾਗ ਅਨੁਸਾਰ ਨਾਰਨੌਲ ਵੀ ਭਾਰੀ ਠੰਢ ਦੀ ਲਪੇਟ ਵਿੱਚ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਮੌਸਮ ਵਿਭਾਗ ਮੁਤਾਬਕ ਕਰਨਾਲ ਵਿੱਚ ਘੱਟੋ-ਘੱਟ ਤਾਪਮਾਨ 5.8 ਡਿਗਰੀ, ਭਿਵਾਨੀ ਵਿੱਚ 5 ਡਿਗਰੀ, ਹਿਸਾਰ ਵਿੱਚ 5.1 ਡਿਗਰੀ ਅਤੇ ਰੋਹਤਕ ਵਿੱਚ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 6.4 ਡਿਗਰੀ ਅਤੇ ਫਰੀਦਾਬਾਦ ਵਿੱਚ 6.8 ਡਿਗਰੀ ਸੈਲਸੀਅਸ ਰਿਹਾ | ਪੰਜਾਬ ਵਿੱਚ ਬਠਿੰਡਾ ਸਭ ਤੋਂ ਠੰਢਾ ਰਿਹਾ, ਜਿੱਥੇ ਪਾਰਾ 4.4 ਡਿਗਰੀ ਸੈਲਸੀਅਸ ‘ਤੇ ਆ ਗਿਆ | ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 4.8 ਡਿਗਰੀ, ਅੰਮਿ੍ਤਸਰ ਵਿੱਚ 6.3 ਡਿਗਰੀ, ਲੁਧਿਆਣਾ ਵਿੱਚ 6.2 ਡਿਗਰੀ ਅਤੇ ਫਰੀਦਕੋਟ ਵਿੱਚ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਮੌਸਮ ਵਿਭਾਗ ਅਨੁਸਾਰ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਰਿਹਾ | ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 6.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ |