ਬਲਕਰਨ ਸਿੰਘ ਬਰਾੜ ਮੁੜ ਜ਼ਿਲ੍ਹਾ ਸਕੱਤਰ ਚੁਣੇ ਗਏ

0
16

ਬਠਿੰਡਾ
(ਪਰਵਿੰਦਰ ਜੀਤ ਸਿੰਘ)
ਭਾਰਤੀ ਕਮਿਊਨਿਸਟ ਪਾਰਟੀ ਦਾ ਜ਼ਿਲ੍ਹਾ ਬਠਿੰਡਾ ਦਾ ਡੈਲੀਗੇਟ ਸਮਾਗਮ ਰਣਜੀਤ ਸਿੰਘ ਮਹਿਰਾਜ, ਗੁਰਮੀਤ ਕÏਰ ਬੁਰਜ ਅਤੇ ਗੁਰਜੰਟ ਸਿੰਘ ਕੋਟਸ਼ਮੀਰ ਦੇ ਪ੍ਰਧਾਨਗੀ ਮੰਡਲ ਹੇਠ ਗੋਨਿਆਣਾ ਮੰਡੀ ਦੀ ਪੰਚਾਇਤੀ ਧਰਮਸ਼ਾਲਾ ਵਿੱਚ ਹੋਇਆ¢ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੀ ਪੀ ਆਈ ਪੰਜਾਬ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਨਵੇਂ ਸਾਲ ਦੇ ਆਰੰਭ ਵਿੱਚ ਹੰਕਾਰੇ ਡੋਨਾਲਡ ਟਰੰਪ ਦੇ ਅਮਰੀਕੀ ਸਾਮਰਾਜ ਵੱਲੋਂ ਪ੍ਰਭੂਸੱਤਾ ਸੰਪੰਨ ਦੇਸ਼ ਵੈਨੇਜ਼ੂਏਲਾ ‘ਤੇ ਹਮਲੇ ਅਤੇ ਉਥੋਂ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਤੇ ਉਹਨਾ ਦੀ ਪਤਨੀ ਨੂੰ ਅਗਵਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਅਮਰੀਕੀ ਸਾਮਰਾਜ ਵੈਨੇਜ਼ੂਏਲਾ ਦੇ ਤੇਲ ਸਮੇਤ ਕੁਦਰਤੀ ਸਰੋਤਾਂ ‘ਤੇ ਕਬਜ਼ਾ ਕਰਨਾ ਚਾਹੁੰਦਾ ਹੈ¢ ਉਹਨਾ ਵੈਨੇਜ਼ੂਏਲਾ ਦੇ ਰਾਸ਼ਟਰਪਤੀ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦੇ ਹੋਏ ਸਮੂਹ ਸਾਮਰਾਜ ਵਿਰੋਧੀ ਸ਼ਕਤੀਆਂ ਨੂੰ ਅਪੀਲ ਕੀਤੀ ਕਿ ਉਹ ਅਮਰੀਕੀ ਸਾਮਰਾਜ ਦੀਆਂ ਧਾੜਵੀ ਕਾਰਵਾਈਆਂ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ | ਸੀ ਪੀ ਆਈ ਦੀ ਕÏਮੀ ਕੌਂਸਲ ਦੇ ਮੈਂਬਰ ਤੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਨੇ ਮੋਦੀ ਸਰਕਾਰ ਵੱਲੋਂ ਮਨਰੇਗਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਨਿਖੇਧੀ ਕਰਦੇ ਹੋਏ ਐਲਾਨ ਕੀਤਾ ਕਿ ਮਨਰੇਗਾ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ¢
ਕਮਿਊਨਿਸਟ ਆਗੂ ਨੇ ਬਿਜਲੀ ਬਿੱਲ, ਬੀਜ ਬਿੱਲ ਤੇ ਚਾਰ ਲੇਬਰ ਕੋਡ ਬਿੱਲਾਂ ਵਿਰੁੱਧ ਸੰਘਰਸ਼ ਦੀ ਪੂਰਨ ਹਮਾਇਤ ਕਰਦੇ ਹੋਏ 16 ਜਨਵਰੀ ਨੂੰ ਜ਼ਿਲ੍ਹਾ ਕੇਂਦਰਾਂ ‘ਤੇ ਹੋ ਰਹੇ ਸੰਘਰਸ਼ਾਂ ਵਿੱਚ ਸਾਥੀਆਂ ਨੂੰ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਤੇ ਕਿਹਾ ਕਿ ਇਸ ਸੰਘਰਸ਼ ਲਈ ਪਿੰਡ-ਪਿੰਡ ਲਾਮਬੰਦੀ ਕੀਤੀ ਜਾਵੇ¢
ਅਜਲਾਸ ਵਿੱਚ ਜ਼ਿਲ੍ਹਾ ਸਕੱਤਰ ਬਲਕਰਨ ਸਿੰਘ ਬਰਾੜ ਵੱਲੋਂ ਤਿੰਨ ਸਾਲ ਦੀਆਂ ਸਰਗਰਮੀਆਂ ਦੀ ਰਿਪੋਰਟ ਪੇਸ਼ ਕੀਤੀ ਗਈ, ਜਿਸ ਨੂੰ ਭਰਵੀਂ ਬਹਿਸ ਤੋਂ ਬਾਅਦ ਵਾਧਿਆਂ ਸਮੇਤ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ¢ਉਸ ਤੋਂ ਬਾਅਦ 29 ਮੈਂਬਰੀ ਨਵੀਂ ਜ਼ਿਲ੍ਹਾ ਕੌਂਸਲ ਦੀ ਚੋਣ ਵੀ ਕੀਤੀ ਗਈ¢ ਬਲਕਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਕੌਂਸਲ ਨੇ ਸਰਬਸੰਮਤੀ ਨਾਲ ਮੁੜ ਜ਼ਿਲ੍ਹਾ ਸਕੱਤਰ ਚੁਣਿਆ ਅਤੇ ਸੂਬਾਈ ਕਾਨਫਰੰਸ ਲਈ ਡੈਲੀਗੇਟਾਂ ਦੀ ਚੋਣ ਵੀ ਸਰਬਸੰਮਤੀ ਨਾਲ ਕੀਤੀ ਗਈ¢
ਹੋਰਨਾਂ ਤੋਂ ਇਲਾਵਾ ਮਿੱਠੂ ਸਿੰਘ ਘੁੱਦਾ, ਜਸਵੀਰ ਸਿੰਘ ਆਕਲੀਆ, ਮੱਖਣ ਸਿੰਘ ਗੁਰੂਸਰ, ਦਰਸ਼ਨ ਸਿੰਘ ਫੁੱਲੋ ਮਿੱਠੀ, ਜੀਤਾ ਸਿੰਘ ਪਿੱਥੋ, ਹਰਨੇਕ ਸਿੰਘ ਆਲੀਕੇ, ਕਾਕਾ ਸਿੰਘ ਮਹਾਲਾ, ਸੁਖਦੇਵ ਸਿੰਘ ਰਾਜਗੜ੍ਹ ਕੁੱਬੇ, ਪੂਰਨ ਸਿੰਘ ਗੁੰਮਟੀ, ਰਾਜਾ ਸਿੰਘ ਦਾਨ ਸਿੰਘ ਵਾਲਾ, ਸੁਖਦੇਵ ਸਿੰਘ ਨਥਾਣਾ, ਕੂਕਾ ਸਿੰਘ ਨਥਾਣਾ, ਸੁਖਵਿੰਦਰ ਕÏਰ ਬੰਗੀ, ਧਰਮ ਸਿੰਘ ਫੁੱਲੋ ਮਿੱਠੀ, ਨੈਬ ਸਿੰਘ ਫੂਸ ਮੰਡੀ, ਦਰਸ਼ਨ ਸਿੰਘ ਸੇਲਵਰ੍ਹਾ, ਹਰੀ ਸਿੰਘ ਤਲਵੰਡੀ, ਮੱਖਣ ਸਿੰਘ ਜੋਧਪੁਰ, ਰਜਿੰਦਰ ਸਿੰਘ ਬਲਾਹੜ ਮਹਿਮਾ ਵੀ ਮÏਜੂਦ ਸਨ |